For the best experience, open
https://m.punjabitribuneonline.com
on your mobile browser.
Advertisement

ਸਕੂਲ ਵਿੱਚ ਤੀਆਂ ਮਨਾਈਆਂ

08:06 AM Aug 20, 2024 IST
ਸਕੂਲ ਵਿੱਚ ਤੀਆਂ ਮਨਾਈਆਂ
ਤੀਆਂ ਦੌਰਾਨ ਪੀਘਾਂ ਝੂਟਦੇ ਹੋਏ ਮਹਿਮਾਨ ਤੇ ਹੋਰ। -ਫ਼ੋਟੋ: ਸੂਦ
Advertisement

ਫ਼ਤਹਿਗੜ੍ਹ ਸਾਹਿਬ:

ਬਾਬਾ ਜੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫਤਹਿਗੜ੍ਹ ਸਾਹਿਬ ਵਿਖੇ ਤੀਆਂ ਮਨਾਈਆਂ ਗਈਆਂ। ਪ੍ਰੋਗਰਾਮ ਦੀ ਸ਼ੁਰੂਆਤ ਬਰਸ ਮੇਘ ਨੇ ਸ਼ਬਦ ਗਾਇਨ ਨਾਲ ਕੀਤੀ। ਇਸ ਮੌਕੇ ਮੁੱਖ-ਮਹਿਮਾਨ ਵਜੋਂ ਸੁਰਿੰਦਰ ਕੌਰ ਲਿਬੜਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਪਵਨਪ੍ਰੀਤ ਕੌਰ ਲਿਬੜਾ ਅਤੇ ਮ੍ਰਿਣਾਲਿਨੀ ਸਿੰਗਲਾ ਨੇ ਸ਼ਿਰਕਤ ਕੀਤੀ ਅਤੇ ਪੀਂਘਾ ਝੂਟ ਕੇ ਤੀਆਂ ਦੇ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਮਹਿਮਾਨਾਂ ਨੇ ਪੁਰਾਤਨ ਵਿਰਾਸਤੀ ਚੀਜ਼ਾਂ ਜਿਵੇਂ ਕਿ ਗਾਗਰਾਂ, ਪਿੱਤਲ ਦੇ ਭਾਂਡੇ, ਦਰੀਆਂ. ਫੁਲਕਾਰੀਆਂ, ਚਰਖੇ, ਆਦਿ ਦੀ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ। ਪ੍ਰੋਗਰਾਮ ਦੌਰਾਨ ਸੱਭਿਆਚਾਰ ਨਾਲ ਸਬੰਧਤ ਸਵਾਲ ਪੁੱਛੇ ਗਏ ਅਤੇ ਸਹੀ ਜਵਾਬ ਦੇਣ ਵਾਲਿਆਂ ਨੂੰ ਇਨਾਮ ਦਿੱਤੇ ਗਏ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
×