ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲ ਤਖ਼ਤ ਵਿਖੇ ਮੀਰੀ ਪੀਰੀ ਦਿਵਸ ਮਨਾਇਆ

07:07 PM Jun 29, 2023 IST

ਟ੍ਰਿਬਿਉੂਨ ਨਿਉੂਜ਼ ਸਰਵਿਸ

Advertisement

ਅੰਮ੍ਰਿਤਸਰ, 28 ਜੂਨ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਤ ਮੀਰੀ ਪੀਰੀ ਦਿਵਸ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ।

Advertisement

ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਲਿਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਗੁਰੂ ਨੇ ਮੀਰੀ ਪੀਰੀ ਦੀਆਂ ਕ੍ਰਿਪਾਨਾਂ ਧਾਰਨ ਕਰਕੇ ਸਿੱਖ ਕੌਮ ਨੂੰ ਬਖਸ਼ਿਆ ਸਿਧਾਂਤ ਅਧਿਆਤਮ ਨਾਲ ਜੁੜਨ ਦੇ ਨਾਲ-ਨਾਲ ਮਜ਼ਲੂਮਾਂ ਦੀ ਰੱਖਿਆ ਕਰਨ ਵਾਲਾ ਹੈ। ਗੁਰੂ ਸਾਹਿਬ ਨੇ ਜਿਥੇ ਸਿੱਖਾਂ ਨੂੰ ਸ਼ਸਤਰਧਾਰੀ ਹੋਣ ਦਾ ਆਦੇਸ਼ ਕੀਤਾ, ਉਥੇ ਹੀ ਸੰਗਤ ਨੂੰ ਚੰਗੀ ਨਸਲ ਦੇ ਘੋੜੇ ਅਤੇ ਸ਼ਸਤਰ ਭੇਟ ਕਰਨ ਲਈ ਆਖਿਆ ਸੀ। ਇਸ ਦਾ ਮੰਤਵ ਜ਼ੁਲਮ ਵਿਰੁੱਧ ਲਾਮਬੰਦ ਕਰਨਾ ਸੀ। ਉਨ੍ਹਾਂ ਕਿਹਾ ਕਿ ਸਿੱਖ ਅਤੇ ਸ਼ਸਤਰ ਕਦੇ ਵੱਖ ਨਹੀਂ ਹੋ ਸਕਦੇ, ਜਿਸ ਤਹਿਤ ਹਰ ਸਿੱਖ ਅੰਮ੍ਰਿਤਧਾਰੀ ਹੋ ਕੇ ਪੰਜ ਕਕਾਰੀ ਰਹਿਣੀ ਦਾ ਧਾਰਨੀ ਬਣੇ। ਨਵਨਿਯੁਕਤ ਜਥੇਦਾਰ ਨੇ ਸਮੁੱਚੀ ਕੌਮ ਨੂੰ ਧੜੇਬੰਦੀ ਤੇ ਵਿਚਾਰਧਾਰਕ ਮਤਭੇਦ ਪਾਸੇ ਰੱਖ ਕੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਇਕੱਠੇ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਛੇਵੇਂ ਗੁਰੂ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕ੍ਰਿਪਾਨਾਂ ਦੇ ਸੰਗਤ ਨੂੰ ਦਰਸ਼ਨ ਕਰਵਾਏ ਗਏ।

Advertisement
Tags :
ਅਕਾਲਤਖ਼ਤਦਿਵਸਪੀਰੀਮਨਾਇਆਮੀਰੀਵਿਖੇ
Advertisement