ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਵਲਕਾਰ ਨਾਨਕ ਸਿੰਘ ਦਾ ਜਨਮ ਦਿਨ ਮਨਾਇਆ

07:31 AM Jul 05, 2024 IST
ਨਾਵਲਕਾਰ ਨਾਨਕ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਅਧਿਆਪਕ।

ਅੰਮ੍ਰਿਤਸਰ:

Advertisement

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅੱਜ ਪੰਜਾਬੀ ਨਾਵਲਕਾਰ ਨਾਨਕ ਸਿੰਘ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਸਿਜਦਾ ਕੀਤਾ ਗਿਆ। ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਅੰਮ੍ਰਿਤਸਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਿਯੋਗ ਨਾਲ ਭਾਈ ਗੁਰਦਾਸ ਲਾਇਬ੍ਰੇਰੀ ਵਿੱਚ ਸਥਾਪਤ ਸ.ਨਾਨਕ ਸਿੰਘ ਲਿਟਰੇਰੀ ਸੈਂਟਰ ਵਿਚ ਉਨ੍ਹਾਂ ਦੇ ਜਨਮਦਿਨ ਮੌਕੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਕਿਹਾ ਕਿ ਨਾਨਕ ਸਿੰਘ ਦਾ ਜਨਮ 4 ਜੁਲਾਈ 1897 ਨੂੰ ਚੱਕ ਹਮੀਦ (ਪਾਕਿਸਤਾਨ) ਵਿੱਚ ਹੋਇਆ ਸੀ। ਇਸ ਮੌਕੇ ਨਾਨਕ ਸਿੰਘ ਸੈਂਟਰ ਦੇ ਕੋਆਰਡੀਨੇਟਰ ਡਾ. ਹਰਿੰਦਰ ਕੌਰ ਸੋਹਲ ਨੇ ਕਿਹਾ ਕਿ ਨਾਨਕ ਸਿੰਘ ਦੀ ਸਿਰਜਣਾ ਬੇਮਿਸਾਲ ਤੇ ਬਾਕਮਾਲ ਹੈ। ਇਸ ਮੌਕੇ ਪੰਜਾਬੀ ਸਕੂਲ ਦੇ ਅਧਿਆਪਕ ਡਾ. ਮੇਘਾ ਸਲਮਾਨ, ਡਾ. ਬਲਜੀਤ ਕੌਰ, ਡਾ. ਰਾਜਵਿੰਦਰ ਕੌਰ ਅਤੇ ਸਮੂਹ ਖੋਜ ਵਿਦਆਰਥੀ ਸ਼ਾਮਲ ਸਨ। ਨਾਨਕ ਸਿੰਘ ਦੇ ਜਨਮਦਿਨ ’ਤੇ ਬੂਟੇ ਵੀ ਲਗਾਏ ਗਏ। -ਟਨਸ

Advertisement
Advertisement