For the best experience, open
https://m.punjabitribuneonline.com
on your mobile browser.
Advertisement

ਕਿਸਾਨ ਆਗੂ ਨਰੰਜਣ ਸਿੰਘ ਮੁਠੱਡਾ ਦੀ 45ਵੀਂ ਬਰਸੀ ਮਨਾਈ

06:43 AM Feb 08, 2024 IST
ਕਿਸਾਨ ਆਗੂ ਨਰੰਜਣ ਸਿੰਘ ਮੁਠੱਡਾ ਦੀ 45ਵੀਂ ਬਰਸੀ ਮਨਾਈ
ਸਮਾਗਮ ਮੌਕੇ ਸੰਬੋਧਨ ਕਰਦੇ ਹੋਏ ਕੁਲਵੰਤ ਸਿੰਘ ਸੰਧੂ।
Advertisement

ਪੱਤਰ ਪ੍ਰੇਰਕ
ਫਿਲੌਰ, 7 ਫਰਵਰੀ
ਪਿੰਡ ਮੁਠੱਡਾ ਕਲਾਂ ਵਿੱਚ ਉੱਘੇ ਕਿਸਾਨ ਆਗੂ ਨਰੰਜਣ ਸਿੰਘ ਮੁਠੱਡਾ ਦੀ 45ਵੀਂ ਬਰਸੀ ਮਨਾਈ ਗਈ। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੇਂਦਰੀ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ‘ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ’ ਦੇ ਸੱਦੇ ਤਹਿਤ 29 ਫਰਵਰੀ ਨੂੰ ਜਲੰਧਰ ’ਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ’ਚ ਵੱਡੇ ਪੱਧਰ ’ਤੇ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ‘ਭਾਰਤ ਬੰਦ’ ਦੇ ਸੱਦੇ ਬਾਰੇ ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸੱਦੇ ਦੀ ਸੰਯੁਕਤ ਕਿਸਾਨ ਮੋਰਚਾ ਨੇ ਸਿਰਫ਼ ਹਮਾਇਤ ਹੀ ਨਹੀਂ ਕੀਤੀ ਸਗੋਂ ਇਸ ਨੂੰ ਕਾਮਯਾਬ ਕਰਨ ਲਈ ਸਾਰੀਆਂ ਧਿਰਾਂ ਵੱਲੋਂ ਇਸ ’ਚ ਸਾਂਝ ਪਾਈ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ, ਪਰਮਜੀਤ ਰੰਧਾਵਾ, ਸੰਤੋਖ ਸਿੰਘ ਬਿਲਗਾ, ਸ਼ਿਵ ਕੁਮਾਰ ਤਿਵਾੜੀ ਤੇ ਡਾ. ਸਰਬਜੀਤ ਮੁਠੱਡਾ ਨੇ ਵੀ ਸੰਬੋਧਨ ਕੀਤਾ। ਇਸ ਸਮਾਗਮ ਦੀ ਪ੍ਰਧਾਨਗੀ ਸਰਬਜੀਤ ਗੋਗਾ, ਕੁਲਦੀਪ ਫਿਲੌਰ ਤੇ ਮੇਜਰ ਫਿਲੌਰ ਨੇ ਕੀਤੀ। ਆਰੰਭ ’ਚ ਝੰਡਾ ਲਹਿਰਾਉਣ ਦੀ ਰਸਮ ਨਰੰਜਣ ਸਿੰਘ ਮੁਠੱਡਾ ਦੇ ਪੁੱਤਰ ਬਲਜਿੰਦਰ ਸਿੰਘ ਬੂਰਾ ਨੇ ਅਦਾ ਕੀਤੀ। ਇਸ ਮੌਕੇ ਨਰੰਜਣ ਸਿੰਘ ਮੁਠੱਡਾ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×