ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲਾਂ ਵਿੱਚ ਤੀਆਂ ਉਤਸ਼ਾਹ ਨਾਲ ਮਨਾਈਆਂ

07:11 AM Aug 08, 2024 IST
ਜੱਜ ਮਾਡਰਨ ਸਕੂਲ ਵਿੱਚ ਤੀਆਂ ਮਨਾਉਣ ਮੌਕੇ ਵਿਦਿਆਰਥੀ। -ਫੋਟੋ: ਨੌਗਾਵਾਂ

ਪੱਤਰ ਪ੍ਰੇਰਕ
ਪਟਿਆਲਾ, 7 ਅਗਸਤ
ਸਰਕਾਰੀ ਪ੍ਰਾਇਮਰੀ ਸਕੂਲ ਮਟੋਰੜਾ ਵਿੱਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ) ਪਰਮਿੰਦਰ ਕੌਰ, ਮਨਵਿੰਦਰ ਕੌਰ ਭੁੱਲਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ) ਅਤੇ ਜਗਜੀਤ ਸਿੰਘ ਨੌਹਰਾ ਬੀਪੀਈਓ ਭਾਦਸੋਂ 2 ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਜਗਜੀਤ ਸਿੰਘ ਨੌਹਰਾ ਨੇ ਪ੍ਰੋਗਰਾਮ ਵਿੱਚ ਆਏ ਸਿੱਖਿਆ ਅਧਿਕਾਰੀਆਂ, ਬੱਚਿਆਂ ਦੇ ਮਾਪੇ ਅਤੇ ਪਿੰਡ ਵਾਸੀਆਂ ਦਾ ਸਵਾਗਤ ਕੀਤਾ। ਇਸ ਤੀਆਂ ਦੇ ਪ੍ਰੋਗਰਾਮ ਵਿੱਚ ਵੱਖ-ਵੱਖ ਸਕੂਲ ਮਟੋਰੜਾ, ਕਨਸੂਹਾ ਕਲਾਂ ਅਤੇ ਰਾਜਪੁਰਾ ਦੇ ਬੱਚਿਆਂ ਨੇ ਵੱਖ-ਵੱਖ ਲੋਕ ਗੀਤਾਂ ਤੇ ਪੇਸ਼ਕਾਰੀਆਂ ਕੀਤੀਆਂ। ਸਟੇਜ ਦੀ ਭੂਮਿਕਾ ਜਸਵਿੰਦਰ ਸਿੰਘ ਅਤੇ ਸਤਵੀਰ ਸਿੰਘ ਨੇ ਨਿਭਾਈ। ਸੁਰਿੰਦਰ ਕੌਰ ਸਕੂਲ ਇੰਚਾਰਜ ਮਟੋਰੜਾ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਦੇਵੀਗੜ੍ਹ (ਪੱਤਰ ਪ੍ਰੇਰਕ): ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫਕੀਰਾਂ ਨੇੜੇ ਦੇਵੀਗੜ੍ਹ ਵਿੱਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਡਾਇਰੈਕਟਰ ਸੰਤੋਖ ਸਿੰਘ ਤੇ ਪ੍ਰਿੰਸੀਪਲ ਨਵਤੇਜ ਸਿੰਘ ਨੇ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਵਿੱਚ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

Advertisement

Advertisement