ਮੇਜਰ ਜਨਰਲ ਹਰਬਖਸ਼ ਸਿੰਘ ਦੀ ਬਰਸੀ ਮਨਾਈ
ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 18 ਨਵੰਬਰ
ਬਾਬਾ ਆਇਆ ਸਿੰਘ ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਦੇ ਵਿਦਿਆਰਥੀਆਂ ਵੱਲੋਂ ਮੇਜਰ ਜਨਰਲ ਹਰਬਖਸ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਵਿਦਿਆਰਥੀਆਂ ਨੇ ਚੌਪਈ ਸਾਹਿਬ ਦੇ ਪਾਠ ਤੇ ਗੁਰਬਾਣੀ ਦਾ ਕੀਰਤਨ ਕੀਤਾ। ਸੰਸਥਾ ਦੇ ਮੁੱਖ ਪ੍ਰਬੰਧਕ ਗਗਨਦੀਪ ਸਿੰਘ ਵਿਰਕ ਨੇ ਕਿਹਾ ਉਹ ਮੇਜਰ ਜਨਰਲ ਵਰਗੇ ਮਹਾਨ ਜਰਨੈਲ ਤੇ ਸ਼ਖ਼ਸੀਅਤਾਂ ਨੂੰ ਆਪਣਾ ਰੋਲ ਮਾਡਲ ਮੰਨ ਕੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ। ਵਿਦਿਆਰਥਣ ਰੂਪਨੀਤ ਕੌਰ ਨੇ ਦੱਸਿਆ ਕਿ ਕਿਵੇਂ 1913 ਵਿੱਚ ਸੰਗਰੂਰ ਜ਼ਿਲ੍ਹੇ ਦੇ ਬਡਰੁੱਖਾਂ ਪਿੰਡ ਵਿੱਚ ਜਨਮੇ ਪੱਛਮੀ ਕਮਾਂਡ ਦੇ ਮੁਖੀ ਲੈਫਟੀਨੈਂਟ ਜਨਰਲ ਹਰਬੰਸ ਸਿੰਘ ਨੇ 1965 ਵਿੱਚ ਪਾਕਿਸਤਾਨੀ ਫੌਜ ਵੱਲੋਂ ਕੀਤੇ ਅਚਾਨਕ ਹਮਲੇ ਵਿੱਚ ਦਿੱਲੀਓਂ ਆਰਮੀ ਚੀਫ ਦੇ ਫ਼ੌਜ ਵਾਪਸ ਬੁਲਾਉਣ ਦੇ ਹੁਕਮ ਤੋਂ ਇਨਕਾਰ ਕਰ ਦਿੱਤਾ ਤੇ ਉਨ੍ਹਾਂ ਦੀ ਟੀਮ ਡੇਰਾ ਬਾਬਾ ਨਾਨਕ ਸੈਕਟਰ ’ਤੇ ਡਟੀ ਰਹੀ ਅਤੇ ਕਰਤਾਰਪੁਰ ਸਾਹਿਬ ਤੇ ਨਨਕਾਣਾ ਸਾਹਿਬ ਵਾਂਗ ਅੰਮ੍ਰਿਤਸਰ ਨੂੰ ਖੁੱਸਣ ਤੋਂ ਬਚਾ ਲਿਆ ਗਿਆ। ਵਿਦਿਆਰਥਣ ਸਮਰਪ੍ਰੀਤ ਕੌਰ ਨੇ ਵਿਦਿਆਰਥੀਆਂ ਨਾਲ ਮੇਜਰ ਜਨਰਲ ਹਰਬੰਸ ਸਿੰਘ ਦੁਆਰਾ ਵੱਖ-ਵੱਖ ਮੁਹਿੰਮਾਂ ਅਤੇ ਲੜਾਈਆਂ ਵਿੱਚ ਹਿੱਸਾ ਲੈਣ ਕਰਕੇ ਮਿਲੇ ਸਨਮਾਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ।