ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਬਰਸੀ ਮਨਾਈ

10:40 AM Sep 14, 2024 IST
ਪਾਰਕ ਅੱਗੇ ਲਾਏ ਸ਼ਹੀਦ ਦੇ ਨਾਂ ਵਾਲੇ ਬੋਰਡ ਕੋਲ ਖੜ੍ਹੇ ਪਰਿਵਾਰਕ ਮੈਂਬਰ ਤੇ ਹੋਰ।

ਚਰਨਜੀਤ ਸਿੰਘ ਚੰਨੀ
ਮੁੱਲਾਂਪੁਰ ਗਰੀਬਦਾਸ, 13 ਸਤੰਬਰ
ਸ਼ਹੀਦ ਕਰਨਲ, ਕੀਰਤੀ ਚੱਕਰ ਮਨਪ੍ਰੀਤ ਸਿੰਘ (42) ਦੇ ਜੱਦੀ ਪਿੰਡ ਭੜੌਜੀਆਂ ਵਿੱਚ ਅੱਜ ਉਨ੍ਹਾਂ ਦੀ ਪਹਿਲੀ ਬਰਸੀ ਮਨਾਈ ਗਈ। ਉਹ ਬੀਤੇ ਸਾਲ ਜੰਮੂ ਕਸ਼ਮੀਰ ਵਿੱਚ ਅਤਿਵਾਦੀ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ ਸਨ। ਇਸ ਮੌਕੇ 12 ਸਿੱਖ ਐਲਆਈ ਫੌਜ ਦੇ ਸਾਬਕਾ ਅਧਿਕਾਰੀ ਪੁੱਜੇ। ਸ਼ਹੀਦ ਦੇ ਮਾਤਾ ਬੀਬੀ ਮਨਜੀਤ ਕੌਰ, ਭਰਾ ਸੰਦੀਪ ਸਿੰਘ ਤੇ ਪਤਨੀ ਜਗਮੀਤ ਕੌਰ ਆਦਿ ਨੇ ਲੋਕਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਡੀਸੀ ਆਸ਼ਿਕਾ ਜੈਨ, ਖਰੜ੍ਹ ਦੇ ਐੱਸਡੀਐੱਮ ਗੁਰਮੰਦਰ ਸਿੰਘ ਸਣੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ। ਇਸ ਮੌਕੇ ਨਿਊ ਚੰਡੀਗੜ੍ਹ ਦੀ ਈਕੋ ਸਿਟੀ ਵੰਨ ਵਿੱਚ ਬਣੇ ਪਾਰਕ ਦਾ ਨਾਮ ਸ਼ਹੀਦ ਮਨਪ੍ਰੀਤ ਸਿੰਘ ਦੇ ਨਾਮ ਉੱਤੇ ਰੱਖਿਆ ਗਿਆ। ਇਸ ਮੌਕੇ ਸ੍ਰੀ ਕੰਗ ਨੇ ਕਿਹਾ ਕਿ ਇਸ ਲਾਸਾਨੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ। ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਹੋਮੀ ਭਾਭਾ ਕੈਂਸਰ ਹਸਪਤਾਲ ਨਿਊ ਚੰਡੀਗੜ੍ਹ, ਗੁਰੂ ਹਰਕ੍ਰਿਸ਼ਨ ਸਾਹਿਬ ਚੈਰੀਟਰੇਬਲ ਟਰੱਸਟ ਸੋਹਾਣਾ ਤੇ ਵਿਸ਼ਵਾਸ਼ ਫਾਊਂਡੇਸ਼ਨ ਆਦਿ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਗਿਆ।

Advertisement

Advertisement