For the best experience, open
https://m.punjabitribuneonline.com
on your mobile browser.
Advertisement

ਨਵਾਬ ਕਪੂਰ ਸਿੰਘ ਤੇ ਜੱਸਾ ਸਿੰਘ ਆਹਲੂਵਾਲੀਆ ਦੀ ਬਰਸੀ ਮਨਾਈ

10:24 AM Oct 24, 2024 IST
ਨਵਾਬ ਕਪੂਰ ਸਿੰਘ ਤੇ ਜੱਸਾ ਸਿੰਘ ਆਹਲੂਵਾਲੀਆ ਦੀ ਬਰਸੀ ਮਨਾਈ
ਜਥੇਦਾਰ ਗਿਆਨੀ ਰਘੁਬੀਰ ਸਿੰਘ ਦਾ ਸਨਮਾਨ ਕਰਦੇ ਹੋਏ ਬਾਬਾ ਬਲਬੀਰ ਸਿੰਘ ਤੇ ਹੋਰ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 23 ਅਕਤੂਬਰ
ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਵੱਲੋਂ ਆਪਣੇ ਤੀਜੇ ਜਥੇਦਾਰ ਨਵਾਬ ਕਪੂਰ ਸਿੰਘ ਤੇ ਚੌਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਬਰਸੀ ਅਤੇ ਗੁਰੂਘਰ ਦੇ ਅਨਿਨ ਸੇਵਕ ਬਾਬਾ ਬੁੱਢਾ ਦੇ ਜਨਮ ਦਿਨ ਦੇ ਗੁਰਮਤਿ ਸਮਾਗਮ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਤੇ ਗੁਰਦੁਆਰਾ ਮੱਲ ਅਖਾੜਾ ਵਿੱਚ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ। ਇਸ ਸਬੰਧੀ ਅਖੰਡ ਪਾਠਾਂ ਦੇ ਭੋਗ ਉਪਰੰਤ ਬੁੱਢਾ ਦਲ ਦੇ ਰਾਗੀ ਭਾਈ ਹਰਜੀਤ ਸਿੰਘ ਨੇ ਗੁਰਬਾਣੀ ਦਾ ਕੀਰਤਨ ਕੀਤਾ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਬਾਬਾ ਨਵਾਬ ਕਪੂਰ ਸਿੰਘ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਕੌਮ ਨੂੰ ਫ਼ਖ਼ਰਯੋਗ ਦੇਣ ਹੈ। ਨਿਹੰਗ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।
ਸਮਾਗਮ ’ਚ ਬਾਬਾ ਨਾਹਰ ਸਿੰਘ ਸਾਧ ਸੰਪਰਦਾਇ ਬਾਬਾ ਬਿਧੀ ਚੰਦ ਤਰਨਾ ਦਲ ਸੁਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਬੀਬੀ ਹਰਪ੍ਰੀਤ ਕੌਰ, ਬਾਬਾ ਗਰਜਾ ਸਿੰਘ, ਢਾਡੀ ਗਿਆਨੀ ਕੇਵਲ ਸਿੰਘ ਕੋਮਲ ਨੇ ਹਾਜ਼ਰੀ ਲਵਾਈ।

Advertisement

Advertisement
Advertisement
Author Image

Advertisement