For the best experience, open
https://m.punjabitribuneonline.com
on your mobile browser.
Advertisement

ਕਰਜ਼ਾ ਮੁਕਤੀ ਅੰਦੋਲਨ ਦੇ ਸ਼ਹੀਦ ਭੂਰਾ ਸਿੰਘ ਮਾਨ ਦੀ ਬਰਸੀ ਮਨਾਈ

07:41 AM Aug 15, 2024 IST
ਕਰਜ਼ਾ ਮੁਕਤੀ ਅੰਦੋਲਨ ਦੇ ਸ਼ਹੀਦ ਭੂਰਾ ਸਿੰਘ ਮਾਨ ਦੀ ਬਰਸੀ ਮਨਾਈ
ਸ਼ਹੀਦ ਭੂਰਾ ਸਿੰਘ ਮਾਨ ਦੇ ਬਰਸੀ ਸਮਾਗਮ ’ਤੇ ਜੁੜੇ ਕਿਸਾਨ ਆਗੂ।-ਫੋਟੋ: ਸੁਰੇਸ਼
Advertisement

ਪੱਤਰ ਪ੍ਰੇਰਕ
ਮਾਨਸਾ, 14 ਅਗਸਤ
ਇੱਥੇ ‘ਕਰਜ਼ਾ ਮੁਕਤੀ ਅੰਦੋਲਨ’ ਦੇ ਸਹੀਦ ਭੂਰਾ ਸਿੰਘ ਮਾਨ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਇਆ। ਕਿਸਾਨ ਆਗੂ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਭੂਰਾ ਸਿੰਘ ਮਾਨ ਕਿਸਾਨੀ ਸੰਘਰਸਾਂ ਨੂੰ ਪਰਿਵਾਰ ਸਣੇ ਸਮਰਪਿਤ ਸਨ। ਉਨ੍ਹਾਂ ਤੋਂ ਸੇਧ ਲੈਂਦਿਆ ਜਥੇਬੰਦੀ ਦਾ ਘੇਰਾ ਵਿਸ਼ਾਲ ਕਰਨ ਲਈ ਕੁਲਵਕਤੀ ਕਾਰਜ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਵਰਕਰਾਂ ਦੀਆਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 17 ਅਗਸਤ ਨੂੰ ਮੰਗਾਂ ਸਬੰਧੀ ਮੰਗ ਪੱਤਰ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਦੇਣ ਦੀਆਂ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੀ ਟੀਮ ਨੇ 17 ਅਗਸਤ ਨੂੰ ਕਿਸਾਨੀ ਮੰਗਾਂ ਦਾ ਮੰਗ ਪੱਤਰ ਸੰਗਰੂਰ ਵਿਖੇ ਵਿਧਾਇਕ ਅਮਨ ਅਰੋੜਾ ਦੇ ਸੁਨਾਮ ਵਿਖੇ ਘਰ ਪਹੁੰਚ ਕੇ ਦੇਣ ਦਾ ਐਲਾਨ ਕੀਤਾ। ਇਸ ਮੌਕੇ ਕਿਸਾਨੀ ਸੰਘਰਸ਼ਾਂ ਦੀ ਰਿਪੋਰਟ ਪੇਸ਼ ਕਰਦਾ ‘ਕੁਲ ਹਿੰਦ ਕਿਸਾਨ ਮਹਾਂ ਸਭਾ’ ਦਾ ਮੈਗਜ਼ੀਨ ‘ਵਿਕਲਪੀ ਕਿਸਾਨ ਸੰਦੇਸ਼’ ਵੰਡਿਆ। ਇਸ ਮੌਕੇ ਗੁਰਨਾਮ ਸਿੰਘ ਭੀਖੀ,ਗੋਰਾ ਸਿੰਘ ਭੈਣੀਬਾਘਾ ਨੇ ਵੀ ਸੰਬੋਧਨ ਕੀਤਾ।

Advertisement
Advertisement
Author Image

Advertisement
×