ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦ ਸੁਰਜੀਤ ਸਿੰਘ ਹਮੀਦੀ ਦੀ ਬਰਸੀ ਮਨਾਈ

06:57 AM Aug 03, 2024 IST
ਹਮੀਦੀ ਵਿੱਚ ਬਰਸੀ ਸਮਾਗਮ ਨੂੰ ਸੰਬੋਧਨ ਕਰਦਾ ਹੋਇਆ ਇਕ ਕਿਸਾਨ ਆਗੂ।

ਪੱਤਰ ਪ੍ਰੇਰਕ
ਮਹਿਲ ਕਲਾਂ, 2 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਗੋਬਿੰਦਪੁਰਾ ਜ਼ਮੀਨੀ ਘੋਲ ਦੇ ਸ਼ਹੀਦ ਸੁਰਜੀਤ ਸਿੰਘ ਹਮੀਦੀ ਦੀ ਬਰਸੀ ਉਸ ਦੇ ਜੱਦੀ ਪਿੰਡ ਹਮੀਦੀ ਵਿਖੇ ਮਨਾਈ ਗਈ। ਬੀਕੇਯੂ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ, ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਨੇ ਕਿਹਾ ਕਿ ਜਦ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਜ਼ਿਲ੍ਹਾ ਮਾਨਸਾ ਦੇ ਪਿੰਡ ਗੋਬਿੰਦਪੁਰਾ ਵਿਚ ਕਿਸਾਨਾਂ ਤੋਂ ਕੌਡੀਆਂ ਦੇ ਭਾਅ ਜ਼ਮੀਨਾਂ ਗ੍ਰਹਿਣ ਕਰਕੇ ਇੱਕ ਨਿੱਜੀ ਕੰਪਨੀ ਨੂੰ ਸੌਂਪੀਆਂ ਜਾ ਰਹੀਆਂ ਸਨ ਤਾਂ ਜ਼ਮੀਨਾਂ ਬਚਾਉਣ ਲਈ ਚੱਲੇ ਸੰਘਰਸ਼ ਦੌਰਾਨ ਪੁਲੀਸ ਲਾਠੀਚਾਰਜ ਵਿੱਚ ਕਿਸਾਨ ਸੁਰਜੀਤ ਸਿੰਘ ਦੀ ਸ਼ਹਾਦਤ ਹੋ ਗਈ ਸੀ ਤੇ ਕਿਸਾਨ ਆਗੂ ਦੀ ਸ਼ਹਾਦਤ ਨੇ ਪੰਜਾਬ ’ਚ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਬਚਾਉਣ ਦਾ ਮੁੱਢ ਬੰਨ੍ਹਿਆ ਸੀ। ਉੁਨ੍ਹਾਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਵਾਂਗ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਲੋਕ ਵਿਰੋਧੀ ਫੌਜਦਾਰੀ ਕਾਨੂੰਨਾਂ ਦੇ ਵਿਰੋਧ ਦਾ ਸੱਦਾ ਦਿੱਤਾ। ਇਸ ਮੌਕੇ ਕਿਸਾਨ ਆਗੂ ਰਾਮ ਸਿੰਘ ਸੰਘੇੜਾ, ਨਾਹਰ ਸਿੰਘ ਗੁੰਮਟੀ, ਮਾਨ ਸਿੰਘ ਗੁਰਮ ਆਦਿ ਹਾਜ਼ਰ ਸਨ।

Advertisement

Advertisement
Advertisement