ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨੀ ਘੋਲ ਦੇ ਸ਼ਹੀਦ ਕਿਸਾਨ ਦੀ ਬਰਸੀ ਮਨਾਈ

10:27 AM Sep 02, 2024 IST
ਮੰਡੇਰ ਕਲਾਂ ਵਿੱਚ ਸ਼ਹੀਦ ਪ੍ਰੀਤਮ ਸਿੰਘ ਦੀ ਬਰਸੀ ਮੌਕੇ ਅਨਾਜ ਮੰਡੀ ਵਿੱਚ ਬੀਬੀਆਂ ਦਾ ਇਕੱਠ।

ਜਗਤਾਰ ਸਿੰਘ ਨਹਿਲ
ਲੌਂਗੋਵਾਲ, 1 ਸਤੰਬਰ
ਪਿਛਲੇ ਸਾਲ ਕਿਸਾਨੀ ਅੰਦੋਲਨ ਦੌਰਾਨ ਪੰਜਾਬ ਪੁਲੀਸ ਅਤੇ ਕਿਸਾਨਾਂ ਦੀ ਝੜਪ ਦੌਰਾਨ ਫੌਤ ਹੋਏ ਪ੍ਰੀਤਮ ਸਿੰਘ ਮੰਡੇਰ ਕਲਾਂ ਦੀ ਪਹਿਲੀ ਬਰਸੀ ਮੌਕੇ ਸਮਾਗਮ ਕਰਵਾਇਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਪਿੰਡ ਮੰਡੇਰ ਕਲਾਂ ਦੀ ਅਨਾਜ ਮੰਡੀ ਵਿੱਚ ਸਮਾਗਮ ਕਰਵਾਇਆ ਗਿਆ। ਇਸ ਵਿੱਚ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਸਣੇ ਵੱਡੀ ਗਿਣਤੀ ਕਿਸਾਨ ਬੀਬੀਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂ ਮਨਜੀਤ ਸਿੰਘ ਨਿਆਲ ਨੇ ਸਟੇਜ ਦੀ ਕਾਰਵਾਈ ਨਿਭਾਈ। ਇਸ ਬਰਸੀ ਸਮਾਗਮ ਵਿੱਚ ਵੱਖ-ਵੱਖ ਕਿਸਾਨ ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਪ੍ਰੀਤਮ ਸਿੰਘ ਮੰਡੇਰ ਕਲਾਂ ਨੂੰ ਸਿਜਦਾ ਕਰਦਿਆਂ ਉਸ ਦੀ ਕੁਰਬਾਨੀ ਨੂੰ ਸਮੂਹ ਹਿੱਤਾਂ ਨਾਲ ਜੋੜਦਿਆਂ ਲੋਕਾਂ ਦੇ ਸ਼ਹੀਦ ਦਾ ਦਰਜਾ ਦਿੱਤਾ। ਭਾਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਦਿਲਬਾਗ ਸਿੰਘ ਹਰੀਗੜ੍ਹ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਚੇਅਰਮੈਨ ਸੁਰਜੀਤ ਸਿੰਘ ਫੂਲ, ਔਰਤ ਆਗੂ ਬਲਜੀਤ ਕੌਰ ਕਿਲ੍ਹਾ ਭਰੀਆਂ, ਗੁਰਦੇਵ ਗੱਜੂਮਾਜਰਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸੁਖਵਿੰਦਰ ਸਿੰਘ ਸਭਰਾ ਆਦਿ ਆਗੂਆਂ ਨੇ ਕਿਹਾ ਕਿ ਪ੍ਰੀਤਮ ਸਿੰਘ ਮੰਡੇਰ ਕਲਾਂ ਨੇ ਕਿਸਾਨਾਂ, ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਾਉਣ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਲੈਣ, ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਆਦਿ ਮੰਗਾਂ ਨੂੰ ਪੂਰੀਆਂ ਕਰਾਉਣ ਲਈ ਆਪਣੀ ਸ਼ਹਾਦਤ ਦਿੱਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੇ ਪ੍ਰੀਤਮ ਸਿੰਘ ਮੰਡੇਰ ਕਲਾਂ ਦੇ ਪਰਿਵਾਰ ਨਾਲ ਸਬੰਧਤ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਪੂਰੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਮੰਗ ਪੂਰੀ ਕਰਵਾਉਣ ਲਈ ਕਿਸੇ ਸਮੇਂ ਵੀ ਸੰਘਰਸ਼ ਸ਼ੁਰੂ ਕੀਤਾ ਜਾ ਸਕਦਾ ਹੈ। ਆਗੂਆਂ ਨੇ ਕਿਸਾਨਾਂ ਨੂੰ ਸੱਦਾ ਦਿੰਦੇ ਹੋਏ ਕਿਹਾ ਕਿ ਹਰਿਆਣਾ ਦੇ ਬਾਰਡਰਾਂ ਤੇ ਚੱਲ ਰਹੇ ਸੰਘਰਸ਼ਾਂ ਵਿੱਚ ਸ਼ਹੀਦ ਪ੍ਰੀਤਮ ਸਿੰਘ ਦੇ ਅਧੂਰੇ ਕਾਰਜਾਂ ਦੀ ਪੂਰਤੀ ਲਈ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਤੇ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਕੁਲਵਿੰਦਰ ਸੋਨੀ ਲੌਂਗੋਵਾਲ , ਗੁਰਮੇਲ ਸਿੰਘ ਮਹੋਲੀ, ਗੁਰਵਿੰਦਰ ਸਦਰਪੁਰਾ, ਜਸਵੀਰ ਮੈਦੇਵਾਸ ,ਸੰਤ ਰਾਮ ਛਾਜਲੀ, ਜਰਨੈਲ ਕਿਸ਼ਨਗੜ੍ਹ, ਅਮਰ ਲੌਂਗੋਵਾਲ , ਹੈਪੀ ਨਮੋਲ, ਦਰਵਾਰਾ ਲੋਹਾਖੇੜਾ, ਮੱਖਣ ਪਾਪੜਾ, ਰਾਜ ਖੇੜੀ ਆਦਿ ਆਗੂ ਹਾਜ਼ਰ ਸਨ।

Advertisement

Advertisement