For the best experience, open
https://m.punjabitribuneonline.com
on your mobile browser.
Advertisement

ਈਦ-ਉਲ-ਜ਼ੁਹਾ ਦਾ ਤਿਉਹਾਰ ਮਨਾਇਆ

07:30 AM Jun 18, 2024 IST
ਈਦ ਉਲ ਜ਼ੁਹਾ ਦਾ ਤਿਉਹਾਰ ਮਨਾਇਆ
ਬਠਿੰਡਾ ਵਿੱਚ ਨਮਾਜ਼ ਅਦਾ ਕਰਦੇ ਹੋਏ ਮੁਸਲਿਮ ਭਾਈਚਾਰੇ ਦੇ ਲੋਕ। -ਫੋਟੋ: ਪਵਨ ਸ਼ਰਮਾ
Advertisement

ਸ਼ਗਨ ਕਟਾਰੀਆ
ਬਠਿੰਡਾ/ਜੈਤੋ, 17 ਜੂਨ
ਮੁਸਲਿਮ ਭਾਈਚਾਰੇ ਵੱਲੋਂ ਅੱਜ ਇਸ ਖੇਤਰ ਦੀਆਂ ਬਹੁਤ ਸਾਰੀਆਂ ਮਸਜਿਦਾਂ ਵਿੱਚ ਈਦ-ਉਲ-ਜ਼ੁਹਾ ਮੌਕੇ ਨਮਾਜ਼-ਏ-ਈਦ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਅਮਨ, ਸ਼ਾਂਤੀ, ਏਕਤਾ ਅਤੇ ਅਖੰਡਤਾ ਲਈ ਖੁਦਾ ਅੱਗੇ ਦੁਆ ਕੀਤੀ। ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਇਥੇ ਨਮਾਜ਼ ਅਦਾ ਕਰਨ ਲਈ ਪਰਿਵਾਰ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੁਨੇਹਾ ਦਿੱਤਾ ਗਿਆ ਕਿ ਮਨੁੱਖੀ ਭਾਈਚਾਰਾ ਨਿੱਜੀ ਸਵਾਰਥਾਂ ਤੋਂ ਪਾਸੇ ਹਟ ਕੇ ਮਾਨਵਤਾ ਦੀ ਸੇਵਾ ਕਰਨ ਵਾਲਾ ਬਣੇ। ਗਰੀਬਾਂ, ਬੇਸਹਾਰਾ ਅਤੇ ਯਤੀਮ ਲੋਕਾਂ ਲਈ ਸਹਾਰਾ ਬਣਿਆ ਜਾਵੇ। ਇਸ ਅਵਸਰ ’ਤੇ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਹੋਰਨਾਂ ਸੰਗਠਨਾਂ ਦੇ ਅਹੁਦੇਦਾਰਾਂ ਤੇ ਕਾਰਕੁਨਾਂ ਵੱਲੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਗਈ। ਅਲੱਗ-ਅਲੱਗ ਧਰਮਾਂ ਦੇ ਲੋਕਾਂ ਵੱਲੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਇਸੇ ਤਰ੍ਹਾਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਆਪਸ ਵਿੱਚ ਗਲੇ ਲੱਗ ਕੇ ਇੱਕ ਦੂਜੇ ਨੂੰ ਈਦ ਦੀ ਮੁਬਾਰਕਬਾਦ ਆਖੀ।

Advertisement

ਮਾਨਸਾ ਵਿੱਚ ਈਦ ਮਨਾਉਂਦੇ ਹੋਏ ਮੁਸਲਿਮ ਭਾਈਚਾਰੇ ਦੇ ਲੋਕ। -ਫੋਟੋ: ਸੁਰੇਸ਼

ਮਾਨਸਾ (ਜੋਗਿੰਦਰ ਸਿੰਘ ਮਾਨ): ਈਦ-ਉਲ-ਜ਼ੁਹਾ (ਬਕਰੀਦ) ਦਾ ਤਿਉਹਾਰ ਈਦਗਾਹ ਮਾਨਸਾ ਵਿਖੇ ਹਾਜੀ ਹਾਫ਼ਜਿ ਉਮਰਦੀਨ ਦੀਨ ਦੀ ਰਹਿਨੁਮਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ। ਇਸ ਸਾਰੇ ਪ੍ਰੋਗਰਾਮ ਦਾ ਇੰਤਜ਼ਾਮ ਮੁਸਲਿਮ ਕਮੇਟੀ ਕਬਰਸਤਾਨ ਮਸਜਿਦ ਮਾਨਸਾ ਦੁਆਰਾ ਕੀਤਾ ਗਿਆ। ਇਸ ਮੌਕੇ ਹਾਜੀ ਉਮਰਦੀਨ ਵੱਲੋਂ ਦੂਰ-ਦੁਰਾਡੇ ਤੋਂ ਪਹੁੰਚੇ ਹੋਏ ਲੋਕਾਂ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਅਤੇ ਕੁਰਬਾਨੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਕੁਮਾਰ ਅਰੋੜਾ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ। ਉਨ੍ਹਾਂ ਮੁਸਲਿਮ ਭਾਈਚਾਰੇ ਦੀ ਮੰਗ ਉਪਰ ਕਮਿਊਨਿਟੀ ਹਾਲ ਦੀ ਐਮ.ਪੀ ਕੋਟੇ ਵਿਚੋਂ ਹਰਸਿਮਰਤ ਕੌਰ ਬਾਦਲ ਕੋਲੋਂ ਕੀਤੀ ਹੋਈ ਮੰਗ ਨੂੰ ਪੂਰਾ ਕਰਵਾਉਣ ਦਾ ਵਿਸ਼ਵਾਸ ਦਿਵਾਇਆ। ਮੁਸਲਿਮ ਫਰੰਟ ਪੰਜਾਬ ਦੇ ਪ੍ਰਧਾਨ ਐੱਚਆਰ ਮੋਫ਼ਰ ਨੇ ਵੀ ਸਭ ਨੂੰ ਵਧਾਈ ਦਿੱਤੀ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਰਨਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਈਦ-ਉਲ-ਜ਼ੁਹਾ ਮੌਕੇ ਅੱਜ ਮਸੀਤ ਵਾਲਾ ਚੌਕ ਸਥਿਤ ਇਤਿਹਾਸਕ ਜਾਮਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਦੀ ਖੁਸ਼ੀ ’ਚ ਸ਼ਰੀਕ ਹੋਏ। ਇਸ ਮੌਕੇ ਹਨੀ ਫੱਤਣਵਾਲਾ ਨੇ ਦੇਸ਼ਵਾਸੀਆਂ ਨੂੰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਬਣਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਮੌਲਵੀ ਮੁੰਹਮਦ ਹਾਸ਼ਿਮ ਨੇ ਈਦ ਦੀ ਨਮਾਜ ਅਦਾ ਕਰਵਾਈ।
ਸ਼ਹਿਣਾ (ਪ੍ਰਮੋਦ ਸਿੰਗਲਾ): ਕਸਬੇ ਸ਼ਹਿਣਾ ’ਚ ਈਦ-ਉਲ-ਜ਼ੁਹਾ (ਬਕਰੀਦ) ਸਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਸਥਾਨਕ ਕਸਬੇ ’ਚ ਦੋਵਾਂ ਮਸਜਿਦਾਂ ਨੂੰ ਸਜਾਇਆ ਗਿਆ। ਮੁਸਲਮਾਨ ਭਾਈਚਾਰੇ ਨੇ ਨਮਾਜ਼ ਅਦਾ ਕੀਤੀ। ਥਾਣਾ ਸ਼ਹਿਣਾ ਦੇ ਐੱਸਐੱਚਓ ਜਗਸੀਰ ਸਿੰਘ ਵੱਲੋਂ ਸਰੁੱਖਿਆ ਪ੍ਰਬੰਧਾਂ ਨੂੰ ਲੈ ਕੇ ਉਚਿਤ ਯਤਨ ਕੀਤੇ ਗਏ। ਲਾਗਲੇ ਪਿੰਡ ਉਗੋਕੇ, ਮੌੜ, ਬੱਲੋਕੇ, ਜਗਜੀਤਪੁਰਾ, ਸੁਖਪੁਰਾ ’ਚ ਵੀ ਬਕਰੀਦ ਮਨਾਈ ਗਈ।

Advertisement

ਮੁਸਲਿਮ ਭਾਈਚਾਰੇ ਵੱਲੋਂ ਮਿਲ ਕੇ ਨਮਾਜ਼ ਅਦਾ

ਜਾਮਾ ਮਸਜਿਦ ਕੋਠਾ ਗੁਰੂ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਇਕ ਦੂਜੇ ਨੂੰ ਵਧਾਈ ਦਿੰਦੇ ਹੋਏ।

ਭਗਤਾ ਭਾਈ (ਰਾਜਿੰਦਰ ਸਿੰਘ ਮਰਾਹੜ): ਜਾਮਾ ਮਸਜਿਦ ਕੋਠਾ ਗੁਰੂ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਈਦ-ੳਲ-ਜ਼ੁਹਾ (ਬਕਰੀਦ) ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਮਿਲ ਕੇ ਨਮਾਜ਼ ਅਦਾ ਕੀਤੀ। ਇਸ ਉਪਰੰਤ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਮੁਸਲਿਮ ਭਰਾਵਾਂ ਨੂੰ ਈਦ ਦੀ ਵਧਾਈ ਦਿੱਤੀ। ਮਸਜਿਦ ਦੇ ਮੌਲਵੀ ਮੁਹੰਮਦ ਹਮਿਦ ਕੋਠਾ ਗੁਰੂ ਨੇ ਦੱਸਿਆ ਕਿ ਮੁਸਲਿਮ ਭਾਈਚਾਰੇ ਵਿੱਚ ਈਦ-ਉਲ-ਜ਼ੁਹਾ (ਬਕਰੀਦ) ਈਦ-ਉੱਲ-ਫਿਤਰ ਤੋਂ ਬਾਅਦ ਦੂਜਾ ਵੱਡਾ ਤਿਉਹਾਰ ਹੈ। ਇਸ ਮੌਕੇ ਮੁਸਲਿਮ ਸਮਾਜ ਸੁਧਾਰ ਕਮੇਟੀ ਜ਼ਿਲ੍ਹਾ ਬਠਿੰਡਾ ਦੇ ਚੇਅਰਮੈਨ ਡਾ. ਸੋਮ ਖਾਨ ਕੋਠਾ ਗੁਰੂ ਨੇ ਮੁਸਲਿਮ ਭਾਈਚਾਰੇ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ ਹੈ। ਇਸ ਮੌਕੇ ਬਸ਼ੀਰ ਖਾਨ, ਰਾਣਾ ਖਾਨ, ਸ਼ੌਂਕੀ ਖਾਨ, ਜੱਗਾ ਖਾਨ, ਪੱਪੂ ਖਾਨ, ਸਲੀਮ ਖਾਨ ਤੇ ਮੁਹੰਮਦ ਕੈਫ ਹਾਜ਼ਰ ਸਨ।

ਡਾ. ਬਲਜੀਤ ਕੌਰ ਵੱਲੋਂ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਵਧਾਈ

ਮਲੋਟ (ਲਖਵਿੰਦਰ ਸਿੰਘ): ਅੱਜ ਈਦ ਦੇ ਦਿਹਾੜੇ ’ਤੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਸਥਿਤ ਮਸੀਤਾਂ ਵਿੱਚ ਮੁਸਲਮਾਨ ਭਾਈਚਾਰੇ ਵੱਲੋਂ ਵੱਡੀ ਗਿਣਤੀ ਸ਼ਿਰਕਤ ਅਤੇ ਨਮਾਜ਼ ਅਦਾ ਕੀਤੀ ਅਤੇ ਇਕ-ਦੂਜੇ ਨੂੰ ਗਲੇ ਮਿਲ ਕੇ ਸ਼ੁੱਭ ਇਛਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਮੁਸਲਮਾਨ ਭਾਈਚਾਰੇ ਦੀ ਇਸ ਖੁਸ਼ੀ ਵਿਚ ਮਸੀਤ ਵਿਖੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

Advertisement
Author Image

sukhwinder singh

View all posts

Advertisement