ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

12:10 PM Nov 06, 2024 IST
ਗਿਆਨੀ ਅਮਰਜੀਤ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਭਗਤਾ ਭਾਈ: ਇਤਿਹਾਸਕ ਗੁਰਦੁਆਰਾ ਬਾਬਾ ਕੌਲ ਸਾਹਿਬ ਕੋਠਾ ਗੁਰੂ ਦੀ ਨਵੀਂ ਬਣੀ ਇਮਾਰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਸੰਗਤ ਨੇ ਬੜੀ ਸ਼ਰਧਾ ਭਾਵਨਾ ਨਾਲ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਨਵੇਂ ਸਥਾਨ ’ਤੇ ਪ੍ਰਕਾਸ਼ ਕੀਤਾ। ਸ਼ਹੀਦ ਭਾਈ ਮਨੀ ਸਿੰਘ ਟਕਸਾਲ ਧੂੜਕੋਟ ਦੇ ਸਿੰਘਾਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਗਿਆਨੀ ਅਮਰਜੀਤ ਸਿੰਘ ਨੇ ਗੁਰਬਾਣੀ ਦੀ ਕਥਾ ਕਰਦਿਆਂ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦੀ ਪ੍ਰੇਰਣਾ ਦਿੱਤੀ। ਪ੍ਰਬੰਧਕਾਂ ਵੱਲੋਂ ਗਿਆਨੀ ਅਮਰਜੀਤ ਸਿੰਘ ਅਤੇ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕ

Advertisement

Advertisement