For the best experience, open
https://m.punjabitribuneonline.com
on your mobile browser.
Advertisement

ਸੰਤ ਸੁੱਚਾ ਸਿੰਘ ਦੀ ਬਰਸੀ ਸਬੰਧੀ ਸਮਾਗਮ ਸੰਪੰਨ

07:28 AM Aug 28, 2024 IST
ਸੰਤ ਸੁੱਚਾ ਸਿੰਘ ਦੀ ਬਰਸੀ ਸਬੰਧੀ ਸਮਾਗਮ ਸੰਪੰਨ
ਸਨਮਾਨਿਤ ਗ੍ਰੰਥੀ ਸਿੰਘਾਂ ਨਾਲ ਸੰਤ ਅਮੀਰ ਸਿੰਘ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਅਗਸਤ
ਸੰਤ ਸੁੱਚਾ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮਾਂ ਦੇ ਅੰਤਿਮ ਦਿਨ ਅੱਜ ਸਿੰਘ ਸਾਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੰਤਾਂ ਮਹਾਪੁਰਸ਼ਾਂ ਅਤੇ ਵੱਖ ਵੱਖ ਵਰਗਾਂ ਨਾਲ ਸਬੰਧਿਤ ਸ਼ਖ਼ਸੀਅਤਾਂ ਨੇ ਸੰਤ ਸੁਚਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਤ ਸੁੱਚਾ ਸਿੰਘ ਦੀ ਗੁਰਮਤਿ ਪ੍ਰਚਾਰ-ਪ੍ਰਸਾਰ ਲਈ ਕੀਤੀ ਘਾਲਣਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਾਬਾ ਅਮੀਰ ਸਿੰਘ ਨੇ ਆਪਣੇ ਵੱਡੇ ਮਹਾਂਪੁਰਸ਼ਾਂ ਦੇ ਵੱਡੇ ਕਾਰਜਾਂ ਨੂੰ ਸਫ਼ਲਤਾ ਨਾਲ ਅੱਗੇ ਵਧਾਇਆ ਹੈ।
ਸਮਾਗਮ ਦੌਰਾਨ ਜਵੱਦੀ ਟਕਸਾਲ ਵੱਲੋਂ ਗੁਰੂ-ਘਰ ਦੇ ਵਜ਼ੀਰਾਂ ਨੂੰ ਸਨਮਾਨਿਤ ਕੀਤਾ ਗਿਆ। ਲੁਧਿਆਣਾ ਨਾਲ ਸਬੰਧਤ 150 ਦੇ ਕਰੀਬ ਗ੍ਰੰਥੀ ਸਿੰਘਾਂ ਨੂੰ ਬਾਬਾ ਅਮੀਰ ਸਿੰਘ ਨੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਗ੍ਰੰਥੀ ਸਿੰਘ ਗੁਰੂ-ਘਰਾਂ ਦੇ ਵਜ਼ੀਰ ਹਨ ਜਿਨ੍ਹਾਂ ਦੀ ਉਪਾਧੀ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਦਿੱਤੀ ਗਈ ਹੈ। ਪਰ ਦੁੱਖ ਦੀ ਗੱਲ ਹੈ ਕਿ ਅੱਜ ਇਨ੍ਹਾਂ ਨੂੰ ਪੂਰਾ ਮਾਣ ਸਨਮਾਨ ਨਹੀਂ ਮਿਲ ਰਿਹਾ। ਕਈ ਗੁਰਦੁਆਰਿਆਂ ਵਿੱਚ ਤਾਂ ਇਹ ਗ੍ਰੰਥੀ ਸਿੰਘ ਤੋਂ ਲੈਕੇ ਸੇਵਾਦਾਰ ਦੀ ਡਿਊਟੀ ਨਿਭਾਉਂਦੇ ਹਨ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰ ਦੇ ਵਜ਼ੀਰਾਂ ਨੂੰ ਪੂਰਾ ਮਾਣ ਸਤਿਕਾਰ ਦੇਣ। ਸੰਤ ਜਗਜੀਤ ਸਿੰਘ ਜੀ ਹਰਖੋਵਾਲ, ਸੰਤ ਅਵਤਾਰ ਸਿੰਘ ਸੁਰ ਸਿੰਘ ਵਾਲੇ, ਕਥਾ-ਵਾਚਕ ਗਿਆਨੀ ਕੁਲਵੰਤ ਸਿੰਘ ਸਿੰਘ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਜਸਵੀਰ ਸਿੰਘ ਰੋਡੇ, ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਸੰਤ ਗੁਰਮੀਤ ਸਿੰਘ ਖੋਸਾ ਕੋਟਲਾ, ਸੰਤ ਸੇਵਾ ਸਿੰਘ ਖੰਡੂਰ ਸਾਹਿਬ ਵਾਲਿਆਂ ਵੱਲੋਂ ਜਥੇਦਾਰ ਬਲਵੀਰ ਸਿੰਘ, ਸੁਆਮੀ ਸ਼ਾਂਤਾ ਨੰਦ ਆਦਿ ਨੇ ਮਹਾਂਪੁਰਸ਼ਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Advertisement

Advertisement
Advertisement
Author Image

Advertisement