ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

11:29 AM Oct 20, 2024 IST
ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਭਾਈ ਸੁਖਜੀਵਨ ਸਿੰਘ ਦਾ ਜਥਾ।

ਗੁਰਿੰਦਰ ਸਿੰਘ
ਲੁਧਿਆਣਾ, 19 ਅਕਤੂਬਰ
ਵੱਖ ਵੱਖ ਗੁਰਦੁਆਰਿਆਂ ਵਿੱਚ ਚੌਥੀ ਪਾਤਸ਼ਾਹੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਹੋਏ ਜਿਨ੍ਹਾਂ ਵਿੱਚ ਸੰਗਤ ਨੇ ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਅਤੇ ਪ੍ਰਚਾਰਕਾਂ ਪਾਸੋਂ ਨਾਮ ਬਾਣੀ ਦਾ ਲਾਹਾ ਖੱਟਿਆ। ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਤਿਸੰਗ ਸਭਾ ਵਿੱਚ ਗੁਰੂ ਰਾਮਦਾਸ ਸਾਹਿਬ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਮਗਰੋਂ ਕਥਾ ਵਾਚਕ ਭਾਈ ਕਸ਼ਮੀਰ ਸਿੰਘ ਨੇ ਕਥਾ ਵਿਚਾਰ ਕਰਦਿਆਂ ਗੁਰੂ ਰਾਮਦਾਸ ਦੇ ਜੀਵਨ ਬਾਰੇ ਅਤੇ ਸਿੱਖ ਇਤਿਹਾਸ ’ਤੇ ਚਾਨਣਾ ਪਾਇਆ। ਹਜ਼ੂਰੀ ਰਾਗੀ ਭਾਈ ਸੁਖਜੀਵਨ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਸੰਗਤ ਨੂੰ ਗੁਰ ਸ਼ਬਦ ਨਾਲ ਜੋੜਿਆ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਨੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਅਤੇ ਧਾਰਮਿਕ ਸਮਾਗਮ ‘ਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਸਮਾਗਮ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਚੌਕ ਵਿੱਚ ਹੋਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਸੁਖਜਿੰਦਰ ਸਿੰਘ ਦੇ ਜੱਥੇ ਵੱਲੋਂ ਗੁਰਬਾਣੀ ਸ਼ਬਦ ਕੀਰਤਨ ਦੀ ਸੇਵਾ ਨਿਭਾਈ ਗਈ। ਇਸ ਮਗਰੋਂ ਮੁੱਖ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤ ਦਾ ਧੰਨਵਾਦ ਕਰਦਿਆਂ ਰਾਗੀ ਜੱਥਿਆਂ ਨੂੰ ਸਿਰਪਾਓ ਭੇਟ ਕੀਤੇ।

Advertisement

Advertisement