ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਤ ਈਸ਼ਰ ਸਿੰਘ ਦੇ ਜਨਮ ਦਿਹਾੜੇ ਮੌਕੇ ਸਮਾਗਮ

07:58 AM Aug 13, 2024 IST
ਬਾਬਾ ਨਿਰਮਲ ਸਿੰਘ ਰੇਰੂ ਸਾਹਿਬ (ਹਾਪੁੜ) ਨੂੰ ਸਨਮਾਨਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਅਗਸਤ
ਭਾਈ ਦਇਆ ਸਿੰਘ ਸੰਤ ਸੇਵਕ ਜਥੇ ਵੱਲੋਂ ਪਰਮ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਦੇ ਭੋਗ ਉਪਰੰਤ ਸਜਾਏ ਦੀਵਾਨ ਵਿੱਚ ਭਾਈ ਦਯਾ ਸਿੰਘ ਜੀ ਸੰਤ ਸੇਵਕ ਜਥੇ ਵੱਲੋਂ ਆਸਾ ਜੀ ਦੀ ਵਾਰ ਦਾ ਕੀਰਤਨ ਅਤੇ ਭਾਈ ਪਰਮਿੰਦਰ ਸਿੰਘ ਰਤਵਾੜਾ ਸਾਹਿਬ ਤੇ ਬਾਬਾ ਨਿਰਮਲ ਸਿੰਘ ਰੇਰੂ ਸਾਹਿਬ ਹਾਪੁੜ (ਯੂਪੀ) ਵਾਲਿਆਂ ਨੇ ਕੀਰਤਨ ਦੀ ਸੇਵਾ ਨਿਭਾਈ।ਇਸ ਮੌਕੇ ਜਥੇ ਦੇ ਮੁੱਖ ਸੇਵਾਦਾਰ ਭਾਈ ਕੁਲਬੀਰ ਸਿੰਘ ਨੇ ਸਮੁੱਚੀ ਸੰਗਤ ਦਾ ਧੰਨਵਾਦ ਕਰਦਿਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਸੰਤਾਂ-ਮਹਾਪੁਰਸ਼ਾਂ ਦੇ ਜਨਮ ਦਿਹਾੜੇ ਮਨਾਉਣੇ ਤਾਂ ਹੀ ਸਫ਼ਲ ਹੋਣਗੇ ਜੇ ਅਸੀਂ ਆਪਣਾ ਜੀਵਨ ਉਨ੍ਹਾਂ ਦੇ ਪਾਏ ਪੂਰਨਿਆਂ ’ਤੇ ਚੱਲ ਕੇ ਸਫ਼ਲ ਕਰੀਏ। ਉਨ੍ਹਾਂ ਸੋਹਣ ਸਿੰਘ ਗੋਗਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੇ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੁੰਦਨ ਸਿੰਘ ਨਾਗੀ, ਭਾਈ ਚਤਰ ਸਿੰਘ, ਚੇਅਰਮੈਨ ਹਰਜਿੰਦਰ ਸਿੰਘ ਸੰਧੂ, ਨਰਿੰਦਰ ਸਿੰਘ ਉੱਭੀ, ਦਰਸ਼ਨ ਸਿੰਘ ਚਾਨੀ, ਗੁਰਵਿੰਦਰ ਸਿੰਘ ਗਿੰਦਾ, ਹਰਦੀਪ ਸਿੰਘ ਗੁਰੂ, ਕੁਲਤਾਰ ਸਿੰਘ, ਬਲਜੀਤ ਸਿੰਘ ਉੱਭੀ ਅਤੇ ਸਤਵੰਤ ਸਿੰਘ ਮਠਾੜੂ ਸਣੇ ਸੰਗਤ ਮੌਜੂਦ ਸੀ।

Advertisement

Advertisement