For the best experience, open
https://m.punjabitribuneonline.com
on your mobile browser.
Advertisement

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ’ਤੇ ਸਮਾਗਮ

07:51 AM May 21, 2024 IST
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ’ਤੇ ਸਮਾਗਮ
ਸਮਾਗਮ ਦੌਰਾਨ ਵਿਦਿਆਰਥਣ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ, 20 ਮਈ
ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵੱਲੋਂ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਤਿੰਨ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਅਤੇ ਰਾਮਗੜ੍ਹੀਆਂ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਕੌਮ ਦੇ ਸੱਭਿਆਚਾਰ, ਬਹਾਦਰੀ ਕਾਰਨਾਮਿਆਂ ਨਾਲ ਭਰਭੂਰ ਗੌਰਵਮਈ ਇਤਿਹਾਸ ਬਾਰੇ ਨਵੀਂ ਪੀੜ੍ਹੀ ਨੂੰ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਕੁਲਵੰਤ ਸਿੰਘ ਚੇਅਰਮੈਨ ਰਾਮਗੜ੍ਹੀਆ ਸੰਗਠਨ, ਸਾਬਕਾ ਡੀਪੀਆਰਓ ਗਿਆਨ ਸਿੰਘ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ, ਸੰਜੀਤ ਸਿੰਘ ਸੰਨੀ ਗਿੱਲ ਅਤੇ ਕਾਂਗਰਸ ਆਗੂ ਐਡਵੋਕੇਟ ਪਰਮਪਾਲ ਸਿੰਘ ਤਖਤੂਪੁਰਾ ਨੇ ਮਹਾਰਾਜਾ ਰਾਮਗੜ੍ਹੀਆ ਦੇ ਜੀਵਨ ਬਾਰੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਨਗਰ ਨਿਗਮ ਮੇਅਰ ਬਲਜੀਤ ਸਿੰਘ ਚਾਨੀ ਨੇ ਕੌਮ ਦੇ ਜਰਨੈਲ ਦੇ ਜੀਵਨ ’ਤੇ ਝਾਤ ਪਾਉਂਦਿਆਂ ਸਮਾਗਮ ਵਿਚ ਸ਼ਾਮਲ ਸੰਗਤ ਦਾ ਧੰਨਵਾਦ ਕੀਤਾ। ਮੰਚ ਦਾ ਸੰਚਾਲਨ ਚਰਨਜੀਤ ਸਿੰਘ ਝੰਡੇਆਣਾ ਨੇ ਕੀਤਾ। ਇਸ ਮੌਕੇ ਮੋਗਾ ਦਾ ਨਾਂ ਰੋਸ਼ਨ ਕਰਨ ਵਾਲੇ ਵਿਦਿਆਰਥੀ ਬਲਜਿੰਦਰ ਕੌਰ, ਜਗਨੂਰ ਕੌਰ ਤੇ ਸਮਰਦੀਪ ਮੋਹਨ ਨੂੰ ਸੁਸਾਇਟੀ ਵੱਲੋਂ ਸਨਮਾਨਿਆ ਗਿਆ। ਇਸ ਮੌਕੇ ਭਾਈ ਭੁਪਿੰਦਰ ਸਿੰਘ ਗਿੱਲ ਦੇ ਢਾਡੀ ਜਥੇ ਨੇ ਵਾਰਾਂ ਗਈਆਂ।
ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਹਰਮੇਲ ਸਿੰਘ, ਰਾਜਾ ਸਿੰਘ ਭਾਰਤਵਾਲੇ, ਸੋਹਣ ਸਿੰਘ ਸੱਗੂ ਸਰਪ੍ਰਸਤ, ਗੁਰਪ੍ਰੀਤਮ ਸਿੰਘ ਚੀਮਾ ਤੇ ਹੋਰ ਵੱਡੀ ਗਿਣਤੀ ਵਿਚ ਰਾਮਗੜ੍ਹੀਆ ਸਮਾਜ ਦੇ ਆਗੂ ਮੌਜੂਦ ਸਨ।

Advertisement

Advertisement
Advertisement
Author Image

Advertisement