ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਸਮਾਗਮ
10:14 AM Oct 01, 2024 IST
ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 30 ਸਤੰਬਰ
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਮੁੱਖ-ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਂਪੁਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਨੇ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਧੰਨਵਾਦ ਕੀਤਾ। ਸ੍ਰੀ ਚੀਮਾ ਨੇ ਬੱਚਿਆਂ ਨੂੰ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵੀ ਵਿਸਥਾਰ ਨਾਲ ਚਾਨਣਾ ਪਾਇਆ। ਭਾਸ਼ਣ ਉਪਰੰਤ ਬੱਚਿਆਂ ਨੇ ਸਵਾਲ ਜਵਾਬ ਵੀ ਕੀਤੇ। ਇਸ ਮੌਕੇ ਡਾ ਅਮਰਪ੍ਰੀਤ ਸਿੰਘ ਸੇਠੀ, ਡਾ.ਜਤਿੰਦਰ ਸਿੰਘ ਮੁਖੀ ਕੰਪਿਊਟਰ ਵਿਭਾਗ ਹਾਜ਼ਰ ਸਨ।
Advertisement
Advertisement