ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਬਾਈਲ ਚੋਰੀ ਕਰਨ ਵਾਲੇ ਗ੍ਰਿਫ਼ਤਾਰ

08:27 AM Jun 12, 2024 IST
ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।

ਦੇਵਿੰਦਰ ਜੱਗੀ
ਪਾਇਲ, 11 ਜੂਨ
ਥਾਣਾ ਪਾਇਲ ਅਧੀਨ ਪੈਂਦੀ ਪੁਲੀਸ ਚੌਕੀ ਰੌਣੀ ਦੇ ਇੰਚਾਰਜ ਹੁਸਨ ਲਾਲ ਅਤੇ ਥਾਣੇਦਾਰ ਪਰਮਜੀਤ ਸਿੰਘ ਪੰਮੀ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਦੋ ਜਣਿਆਂ ਨੂੰ ਕਾਬੂ ਕਰ ਕੇ ਸੱਤ ਮੋਬਾਈਲ ਬਰਾਮਦ ਕੀਤੇ ਹਨ। ਥਾਣਾ ਪਾਇਲ ਦੇ ਮੁਖੀ ਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਨਜ਼ਦੀਕੀ ਪਿੰਡ ਸਿਰਥਲਾ ਵਿੱਚ ਇੱਕ ਮੋਟਰ ’ਤੇ ਰਹਿੰਦੇ ਪਰਵਾਸੀ ਮਜ਼ਦੂਰਾਂ ਦੇ ਸੱਤ ਮੋਬਾਈਲ ਚੋਰੀ ਹੋ ਗਏ ਸਨ, ਜਿਸ ਦੀ ਸੂਚਨਾ ਉਨ੍ਹਾਂ ਤੁਰੰਤ ਪੁਲੀਸ ਚੌਕੀ ਰੌਣੀ ਵਿੱਚ ਦਿੱਤੀ ਗਈ। ਪੁਲੀਸ ਵੱਲੋਂ ਕਾਰਵਾਈ ਕਰਦਿਆਂ ਮੋਬਾਈਲ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਅਤੇ ਕਾਫੀ ਭਾਲ ਕਰਨ ਤੋਂ ਬਾਅਦ ਮੋਬਾਈਲ ਚੋਰੀ ਕਰਨ ਵਾਲੇ ਅਮਨਦੀਪ ਸਿੰਘ ਉਰਫ ਪਿਰਦਾ ਅਤੇ ਹਰਮਨਦੀਪ ਸਿੰਘ ਉਰਫ ਹਨੀ ਵਾਸੀ ਪਿੰਡ ਰੌਣੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਮੋਬਾਈਲ ਬਰਾਮਦ ਕਰ ਲਏ ਗਏ ਹਨ। ਉਕਤ ਮੁਲਜ਼ਮਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਤੇ ਮੁਲਜ਼ਮਾਂ ਕੋਲੋਂ ਹੋਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
ਇਸ ਮੌਕੇ ਪੁਲੀਸ ਚੌਕੀ ਰੌਣੀ ਦੇ ਇੰਚਾਰਜ ਹੁਸਨ ਲਾਲ, ਥਾਣੇਦਾਰ ਪਰਮਜੀਤ ਸਿੰਘ ਪੰਮੀ ਤੇ ਕਰਮਜੀਤ ਸਿੰਘ ਚੀਮਾ ਸਮੇਤ ਪੁਲੀਸ ਪਾਰਟੀ ਹਾਜ਼ਰ ਸਨ।

Advertisement

Advertisement