ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲਦੀ ਕਰਵਾਈ ਜਾਵੇਗੀ ਜਨਗਣਨਾ, ਜਾਤੀ ਜਨਗਣਨਾ ’ਤੇ ਅਜੇ ਨਹੀਂ ਹੋਇਆ ਕੋਈ ਫੈਸਲਾ: ਸੂਤਰ

05:35 PM Sep 15, 2024 IST

ਨਵੀਂ ਦਿੱਲੀ, 15 ਸਤੰਬਰ
ਸਰਕਾਰ ਨੇ ਦਹਾਕੇ ਬਾਅਦ ਹੋਣ ਵਾਲੀ ਜਨਗਣਨਾ ਕਰਵਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਪਰ ਇਸ ਪ੍ਰਕਿਰਿਆ ਵਿੱਚ ਜਾਤੀ ਸਬੰਧੀ ‘ਕਾਲਮ’ ਸ਼ਾਮਲ ਕਰਨ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਇਕ ਸੂਤਰ ਨੇ ਨਾਮ ਜਨਤਕ ਨਾ ਕਰਨ ਦੀ ਸ਼ਰਤ ’ਤੇ ਦੱਸਿਆ ਕਿ ਦਹਾਕੇ ਬਾਅਦ ਹੋਣ ਵਾਲੀ ਜਨਗਣਨਾ ਜਲਦੀ ਹੀ ਕਰਵਾਈ ਜਾਵੇਗੀ। ਭਾਰਤ ਵਿੱਚ 1881 ਤੋਂ ਹਰੇਕ 10 ਸਾਲਾਂ ਵਿੱਚ ਜਨਗਣਨਾ ਕਰਵਾਈ ਜਾਂਦੀ ਹੈ। ਇਸ ਦਹਾਕੇ ਦੀ ਜਨਗਣਨਾ ਦਾ ਪਹਿਲਾ ਗੇੜ ਪਹਿਲੀ ਅਪਰੈਲ 2020 ਨੂੰ ਸ਼ੁਰੂ ਹੋਣਾ ਸੀ ਪਰ ਕੋਵਿਡ-19 ਮਹਾਮਾਰੀ ਕਰ ਕੇ ਇਸ ਨੂੰ ਮੁਲਤਵੀ ਕਰਨਾ ਪਿਆ। ਪਿਛਲੇ ਸਾਲ ਸੰਸਦ ਵੱਲੋਂ ਪਾਸ ਮਹਿਲਾ ਰਾਖਵਾਂਕਰਨ ਐਕਟ ਦਾ ਲਾਗੂਕਰਨ ਵੀ ਦਹਾਕੇ ਬਾਅਦ ਹੋਣ ਵਾਲੀ ਜਨਗਣਨਾ ਨਾਲ ਜੁੜਿਆ ਹੋਇਆ ਹੈ। ਲੋਕ ਸਭਾ ਅਤੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਵਿੱਚ ਮਹਿਲਾਵਾਂ ਲਈ ਇਕ-ਤਿਹਾਈ ਸੀਟਾਂ ਰਾਖਵੀਆਂ ਕਰਨ ਸਬੰਧੀ ਕਾਨੂੰਨ ਵੀ ਇਸ ਐਕਟ ਦੇ ਲਾਗੂ ਹੋਣ ਤੋਂ ਬਾਅਦ ਹੋਣ ਵਾਲੀ ਪਹਿਲੀ ਜਨਗਣਨਾ ਦੇ ਅੰਕੜਿਆਂ ਦੇ ਆਧਾਰ ’ਤੇ ਹੱਦਬੰਦੀ ਦੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਲਾਗੂ ਹੋਵੇਗਾ। ਜਨਗਣਨਾ ਵਿੱਚ ਜਾਤੀ ਸਬੰਧੀ ਕਾਲਮ ਸ਼ਾਮਲ ਕਰਨ ਬਾਰੇ ਪੁੱਛੇ ਜਾਣ ’ਤੇ ਸੂਤਰ ਨੇ ਕਿਹਾ, ‘‘ਇਸ ’ਤੇ ਫੈਸਲਾ ਹੋਣਾ ਅਜੇ ਬਾਕੀ ਹੈ।’’ -ਪੀਟੀਆਈ

Advertisement

Advertisement