ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਤਾਬਦੀ ਸਮਾਗਮ: ਡੀਸੀ ਤੇ ਐੱਸਐੱਸਪੀ ਵੱਲੋਂ ਐੱਸਜੀਪੀਸੀ ਅਧਿਕਾਰੀਆਂ ਨਾਲ ਮੀਟਿੰਗ

09:59 AM Sep 10, 2024 IST
ਐੱਸਜੀਪੀਸੀ ਪ੍ਰਬੰਧਕਾਂ ਨਾਲ ਵਿਚਾਰ ਚਰਚਾ ਕਰਦੇ ਹੋਏ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਅਤੇ ਐੱਸਐੱਸਪੀ ਗੌਰਵ ਤੂਰਾ।

ਜਤਿੰਦਰ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 9 ਸਤੰਬਰ
15 ਤੋਂ 18 ਸਤੰਬਰ ਤੱਕ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆ ਅੱਜ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਗੌਰਵ ਤੂਰਾ ਵੱਲੋਂ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਐੱਸਜੀਪੀਸੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡੀਸੀ ਸੰਦੀਪ ਕੁਮਾਰ ਨੇ ਐੱਸਜੀਪੀਸੀ ਪ੍ਰਬੰਧਕਾਂ ਕੋਲੋਂ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮਗਰੋਂ ਉਨ੍ਹਾਂ ਸੰਗਤ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਸ਼ਤਾਬਦੀ ਸਮਾਗਮਾਂ ਦੇ ਇੰਚਾਰਜ ਸਤਨਾਮ ਸਿੰਘ ਰਿਆੜ ਮੈਨੇਜਰ ਗੁਰਾ ਸਿੰਘ ਮਾਨ ਤੇ ਮੀਤ ਸਕੱਤਰ ਮਨਜੀਤ ਸਿੰਘ ਨੇ ਆਖਿਆ ਕਿ ਸ਼ਤਾਬਦੀ ਸਮਾਗਮਾਂ ’ਚ ਲੱਖਾਂ ਦੀ ਤਾਦਾਦ ਵਿੱਚ ਸੰਗਤ ਗੁਰਦੁਆਰਾ ਬਾਉਲੀ ਸਾਹਿਬ ਨਤਮਸਤਕ ਹੋਵੇਗੀ। ਇਸ ਲਈ ਅੱਜ ਪ੍ਰਸ਼ਾਸਨ ਨੂੰ ਸੰਗਤ ਲਈ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਮੈਡੀਕਲ ਸਹੂਲਤਾਂ ਤੋਂ ਇਲਾਵਾ ਕਸਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚਾਰ ਵੱਡੀਆਂ ਪਾਰਕਿੰਗਾਂ ਅਤੇ ਸੰਗਤ ਦੇ ਪੀਣ ਲਈ ਪਾਣੀ ਅਤੇ ਆਰਜ਼ੀ ਪਖਾਨੇ ਬਣਾਉਣ ਦੇ ਨਾਲ ਨਾਲ ਇਲਾਕੇ ਦੀ ਸਾਫ-ਸਫਾਈ ਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਗਈ।
ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਦੱਸਿਆ ਕਿ ਸ਼ਤਾਬਦੀ ਨੂੰ ਮੁੱਖ ਰੱਖਦਿਆ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੰਗਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਐੱਸਐੱਸਪੀ ਗੌਰਵ ਤੂਰਾ ਨੇ ਆਖਿਆ ਕਿ ਸ਼ਤਾਬਦੀ ਦੌਰਾਨ ਸੰਗਤ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਹੋਣਗੇ। ਸੰਗਤ ਦੀ ਆਸਥਾ ਨੂੰ ਮੁੱਖ ਰੱਖਦਿਆਂ ਕਸਬੇ ਦੇ ਪੰਜ ਕਿਲੋਮੀਟਰ ਦਾਇਰੇ ਵਿੱਚ ਆਉਣ ਵਾਲੀਆਂ ਮੀਟ ਸ਼ਰਾਬ ਆਦਿ ਦੀਆਂ ਦੁਕਾਨਾਂ 13 ਸਤੰਬਰ ਤੋਂ 18 ਸਤੰਬਰ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਅਧਿਕਾਰੀਆਂ ਨੇ ਆਖਿਆ ਕਿ ਸ਼ਤਾਬਦੀ ਦੌਰਾਨ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Advertisement

Advertisement