ਉਦਯੋਗ ਨੂੰ ਹੁਲਾਰਾ ਦੇਣ ਦੇ ਤਰੀਕਿਆਂ ਬਾਰੇ ਚਰਚਾ ਕਰਨਗੇ ਕੇਂਦਰ ਤੇ ਸੂਬੇ
08:40 AM Sep 02, 2024 IST
Advertisement
ਨਵੀਂ ਦਿੱਲੀ, 1 ਸਤੰਬਰ
ਵਣਜ ਤੇ ਉਦਯੋਗ ਮੰਤਰੀ ਪਿਊਸ਼ ਗੋਇਲ ਵੱਲੋਂ 5 ਸਤੰਬਰ ਨੂੰ ਸੂਬਿਆਂ ਦੇ ਉਦਯੋਗ ਮੰਤਰੀਆਂ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਦੇਸ਼ ’ਚ ਉੁਦਯੋਗ ਵਿਕਾਸ ਨੂੰ ਹੁਲਾਰਾ ਦੇਣ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਜਾਵੇਗੀ। ਇਹ ਜਾਣਕਾਰੀ ਅੱਜ ਇੱਕ ਅਧਿਕਾਰੀ ਨੇ ਦਿੱਤੀ।
ਅਧਿਕਾਰੀ ਨੇ ਕਿਹਾ ਕਿ ਉਦਯੋਗ ਇਕ ਸੂਬਾਈ ਵਿਸ਼ਾ ਹੈ। ਇਸ ਖੇਤਰ ਨੂੰ ਹੁਲਾਰਾ ਦੇਣ ਵਿੱਚ ਸੂਬੇ ਇਕ ਪ੍ਰਮੁੱਖ ਭਾਈਵਾਲ ਹਨ। ਅਧਿਕਾਰੀ ਨੇ ਕਿਹਾ, ‘‘ਇੱਥੇ 5 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਉਤਪਾਦਨ ਨੂੰ ਹੁਲਾਰਾ ਦੇਣ, ਉਦਯੋਗ ਨੂੰ ਹੁਲਾਰਾ ਦੇਣ ਅਤੇ ਸੂਬਿਆਂ ਦੇ ਹੋਰ ਮੁੱਦਿਆਂ ਬਾਰੇ ਚਰਚਾ ਕੀਤੀ ਜਾਵੇਗੀ।’’ -ਪੀਟੀਆਈ
Advertisement
Advertisement
Advertisement