ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਵੱਲੋਂ ਪੰਜਾਬ ਵਿੱਚ ਭੰਡਾਰਨ ਸਮਰੱਥਾ ਵਧਾਉਣ ਨੂੰ ਮਨਜ਼ੂਰੀ: ਬਿੱਟੂ

09:44 PM Oct 27, 2024 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 27 ਅਕਤੂਬਰ
ਪੰਜਾਬ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਪੇਸ਼ ਆ ਰਹੀਆਂ ਸਮੱਸਿਆਵਾਂ ਦਰਮਿਆਨ ਅੱਜ ਕੇਂਦਰੀ ਫੂਡ ਪ੍ਰਾਸੈਸਿੰਗ ਉਦਯੋਗ ਤੇ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਚੰਡੀਗੜ੍ਹ ਵਿੱਚ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪੰਜਾਬ ਵਿੱਚ ਅਨਾਜ ਲਿਆਉਣ ਸਬੰਧੀ ਆਵਾਜਾਈ ਤੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਪੰਜਾਬ ਐੱਫਸੀਆਈ ਦੇ ਜਨਰਲ ਮੈਨੇਜਰ ਬੀ ਸ੍ਰੀਨਿਵਾਸਨ ਤੇ ਐੱਫਸੀਆਈ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਸ੍ਰੀ ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਇਸ ਸੀਜ਼ਨ ਵਿੱਚ ਝੋਨੇ ਦੀ ਪੈਦਾਵਾਰ 186 ਲੱਖ ਮੀਟ੍ਰਿਕ ਟਨ ਤੱਕ ਪਹੁੰਚਣ ਦਾ ਅਨੁਮਾਨ ਹੈ, ਜਿਸ ਵਿੱਚੋਂ ਲਗਪਗ 49.88 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਪੰਜਾਬ ਵਿੱਚ 174 ਐੱਲਐੱਮਟੀ ਦਾ ਭੰਡਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਜਾਬ ਵਿੱਚ 116.20 ਲੱਖ ਮੀਟ੍ਰਿਕ ਟਨ ਚੌਲ ਤੇ 58.07 ਲੱਖ ਮੀਟ੍ਰਿਕ ਟਨ ਕਣਕ ਯਾਨੀ ਕੁੱਲ 174.27 ਲੱਖ ਮੀਟ੍ਰਿਕ ਟਨ ਭੰਡਾਰ ਹੈ।
ਸ੍ਰੀ ਬਿੱਟੂ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਪਰੈਲ ਤੋਂ ਅਕਤੂਬਰ ਤੱਕ ਪੰਜਾਬ ਤੋਂ 95.16 ਲੱਖ ਮੀਟ੍ਰਿਕ ਟਨ ਝੋਨਾ ਅਤੇ ਕਣਕ 2,684 ਸਮਰਪਿਤ ਰੈਕਾਂ ਰਾਹੀਂ ਲਿਜਾਇਆ ਗਿਆ ਹੈ ਜਿਸ ਨਾਲ ਸੂਬੇ ਵਿੱਚ ਭੰਡਾਰਨ ਸਮਰੱਥਾ ਵਧ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਵਿੱਚ 31 ਲੱਖ ਮੀਟ੍ਰਿਕ ਟਨ ਨਵੀਂ ਸਟੋਰੇਜ ਸਮਰੱਥਾ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿੱਚੋਂ 9 ਲੱਖ ਮੀਟ੍ਰਿਕ ਟਨ ਸਮਰੱਥਾ ਨੂੰ ਪਿਛਲੇ ਸਾਲ ਮਨਜ਼ੂਰ ਕੀਤਾ ਗਿਆ ਸੀ। ਇਸ ਦੇ ਟੈਂਡਰ ਨੂੰ ਰਾਜ ਸਰਕਾਰ ਵੱਲੋਂ ਅੰਤਿਮ ਰੂਪ ਦਿੱਤਾ ਜਾਣਾ ਬਾਕੀ ਹੈ ਅਤੇ 22 ਲੱਖ ਮੀਟ੍ਰਿਕ ਟਨ ਸਮਰੱਥਾ ਨੂੰ ਪਿਛਲੇ ਹਫ਼ਤੇ ਮਨਜ਼ੂਰੀ ਦਿੱਤੀ ਗਈ ਸੀ।
ਕੇਂਦਰੀ ਮੰਤਰੀ ਨੇ ਕਿਹਾ ਕਿ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਪੰਜਾਬ ਵਿੱਚੋਂ 185 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ ਹੈ, ਜਿਸ ਨੂੰ ਪੂਰੀ ਤਰ੍ਹਾਂ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦਾ ਇੱਕ ਦਾਣਾ ਵੀ ਛੱਡਿਆ ਨਹੀਂ ਜਾਵੇਗਾ। ਸ੍ਰੀ ਬਿੱਟੂ ਨੇ ਐਲਾਨ ਕੀਤਾ ਕਿ ਰਾਈਸ ਮਿੱਲਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਆਨਲਾਈਨ ਪੋਰਟਲ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ।

Advertisement
Advertisement