ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਨਾਮ ਵਿੱਚ ਬਣਨ ਵਾਲੇ ਅੰਡਰਬ੍ਰਜਿ ਨੂੰ ਕੇਂਦਰ ਵੱਲੋਂ ਮਨਜ਼ੂਰੀ: ਢੀਂਡਸਾ

08:56 AM Nov 17, 2023 IST

ਸਤਨਾਮ ਸਿੰਘ ਸੱਤੀ
ਸੁਨਾਮ ਊਧਮ ਸਿੰਘ ਵਾਲਾ, 16 ਨਵੰਬਰ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਸੁਨਾਮ ਵਿੱਚ ਅੰਡਰਬ੍ਰਜਿ ਬਣਾਉਣ ਦੀ ਮੰਗ ਮੰਨ ਲਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਉਪਰੋਕਤ ਮੰਗ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅੱਗੇ ਰੱਖੀ ਸੀ। ਰੇਲਵੇ ਨੇ ਇਸ ਲਈ ਦੋ ਪੜਾਵਾਂ ਵਿੱਚ 8 ਕਰੋੜ 15 ਲੱਖ ਰੁਪਏ ਮਨਜ਼ੂਰ ਕੀਤੇ ਹਨ ਅਤੇ ਉਕਤ ਪ੍ਰਾਜੈਕਟ ’ਤੇ ਕੰਮ ਜਲਦੀ ਸ਼ੁਰੂ ਹੋ ਜਾਵੇਗਾ। ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਪ੍ਰਾਜੈਕਟ ’ਤੇ 100 ਫੀਸਦੀ ਪੈਸਾ ਖ਼ਰਚ ਕਰ ਰਹੀ ਹੈ। ਉਨ੍ਹਾਂ ਕੇਂਦਰ ਦਾ ਮਨਜ਼ੂਰੀ ਪੱਤਰ ਦਿਖਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਪੱਤਰ 9 ਨਵੰਬਰ ਨੂੰ ਜਾਰੀ ਕੀਤਾ ਹੈ ਅਤੇ ਇਸ ਪ੍ਰਾਜੈਕਟ ਨੂੰ ਹਕੀਕਤ ਵਿੱਚ ਬਦਲਣ ਵਿੱਚ ਪਾਰਟੀ ਦੇ ਨੌਜਵਾਨ ਆਗੂ ਯਾਦਵਿੰਦਰ ਨਿਰਮਾਣ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਸੰਯੁਕਤ ਵੱਲੋਂ ਕੇਂਦਰ ਨੂੰ ਪਾਕਿਸਤਾਨ ਨਾਲ ਵਪਾਰਕ ਰਸਤੇ ਖੋਲ੍ਹਣ, ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਵੀ ਕੀਤੀ ਗਈ ਹੈ। ਕੇਂਦਰ ਸਰਕਾਰ ਇਨ੍ਹਾਂ ਮੰਗਾਂ ‘ਤੇ ਵਿਚਾਰ ਕਰ ਰਹੀ ਹੈ। ਇਸ ਮੌਕੇ ਸੀਨੀਅਰ ਆਗੂ ਅਮਨਵੀਰ ਸਿੰਘ ਚੈਰੀ, ਗੁਰਚਰਨ ਸਿੰਘ ਧਾਲੀਵਾਲ, ਸੁਨੀਤਾ ਸ਼ਰਮਾ, ਯਾਦਵਿੰਦਰ ਨਿਰਮਾਣ, ਮਨਿੰਦਰ ਸਿੰਘ ਲਖਮੀਰਵਾਲਾ, ਸੋਹਣ ਸਿੰਘ ਭੰਗੂ ਆਦਿ ਹਾਜ਼ਰ ਸਨ।

Advertisement

Advertisement