ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਨੇ ਸਵਾਮੀਨਾਥਨ ਰਿਪੋਰਟ ਦਾ ਧਿਆਨ ਨਹੀਂ ਰੱਖਿਆ: ਸੁਖਬੀਰ

08:24 AM Jun 21, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਝੋਨੇ ਦੀ ਐੱਮਐੱਸਪੀ ਵਿੱਚ 117 ਰੁਪਏ ਦਾ ਨਿਗੂਣਾ ਵਾਧਾ ਕਰਨ ਸਮੇਂ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ ਦਾ ਖਿਆਲ ਨਹੀਂ ਰੱਖਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਮੂੰਗੀ ਤੇ ਮੱਕੀ ਦੀ ਐੱਮਐੱਸਪੀ ਵਿਚ ਕੋਈ ਵਾਧਾ ਨਹੀਂ ਕੀਤਾ। ਇਨ੍ਹਾਂ ਫਸਲਾਂ ਦੀ ਐੱਮਐੱਸਪੀ ’ਤੇ ਖਰੀਦ ਵਾਸਤੇ ਕੋਈ ਯੰਤਰ ਵਿਧੀ ਤੈਅ ਨਹੀਂ ਹੈ। ਕੇਂਦਰ ਸਰਕਾਰ ਨੇ ਪੰਜਾਬ ਤੇ ਦੇਸ਼ ਦੇ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਸਹਾਰੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐੱਮਐੱਸਪੀ ਤੈਅ ਕਰਨ ਸਮੇਂ ਜ਼ਮੀਨ ਦੀ ਕੀਮਤ, ਇਸ ਦੇ ਠੇਕੇ ਦੀ ਲਾਗਤ ਸਣੇ ਵਿਆਪਕ ਕੀਮਤ (ਸੀ-2) ਜਨਤਕ ਤੌਰ ’ਤੇ ਗਿਣੇ ਜਾਣੇ ਚਾਹੀਦੇ ਹਨ। ਇਸ ਲਈ ਇਕ ਕਮੇਟੀ ਦਾ ਗਠਨ ਕਰਨਾ ਚਾਹੀਦਾ ਹੈੇ।

Advertisement

Advertisement