For the best experience, open
https://m.punjabitribuneonline.com
on your mobile browser.
Advertisement

ਯਮੁਨਾ ਦੀ ਸਫ਼ਾਈ ਕਰਨ ’ਚ ਕੇਂਦਰ ਨਾਕਾਮ: ਲਵਲੀ

08:58 AM Apr 13, 2024 IST
ਯਮੁਨਾ ਦੀ ਸਫ਼ਾਈ ਕਰਨ ’ਚ ਕੇਂਦਰ ਨਾਕਾਮ  ਲਵਲੀ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਅਪਰੈਲ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਕਿਹਾ ਕਿ ਭਾਰਤ ਨੂੰ ਵਿਕਸਤ ਭਾਰਤ ਬਣਾਉਣ ਦਾ ਢੋਲ ਵਜਾ ਰਹੀ ਭਾਜਪਾ ਦੀ ਕੇਂਦਰ ਸਰਕਾਰ ਦਿੱਲੀ ਨੂੰ ਪਾਣੀ ਸਪਲਾਈ ਕਰਨ ਵਾਲੀ ਯਮੁਨਾ ਨਦੀ ਦੀ ਸਫ਼ਾਈ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਸ੍ਰੀ ਲਵਲੀ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਸੱਤਾ ’ਚ ਆਉਣ ਤੋਂ ਬਾਅਦ ਸਾਰੇ ਭਾਜਪਾ ਮੰਤਰੀਆਂ, ਸੰਸਦ ਮੈਂਬਰਾਂ ਅਤੇ ਉੱਚ ਅਧਿਕਾਰੀਆਂ ਦੇ ਵਾਤਾਵਰਣ ਦੇ ਮੁੱਦਿਆਂ ਨੂੰ ਸੰਭਾਲਣ ਦੇ ਬਾਵਜੂਦ ਜ਼ਹਿਰੀਲੀ ਹਵਾ ਅਤੇ ਪਾਣੀ ਦਾ ਪ੍ਰਦੂਸ਼ਣ ਰਾਜਧਾਨੀ ਦਿੱਲੀ ਦੇ ਲੋਕਾਂ ਦੀ ਸਿਹਤ ਲਈ ਖ਼ਤਰਾ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੀ ਪੱਖਪਾਤੀ ਨੀਤੀ ਕਾਰਨ ਪੀਣ ਵਾਲੇ ਸਾਫ਼ ਪਾਣੀ ਨੂੰ ਤਰਸ ਰਹੇ ਦਿੱਲੀ ਦੇ ਲੋਕਾਂ ਦੀ ਦੁਰਦਸ਼ਾ ਚਿੰਤਾਜਨਕ ਹੈ।

Advertisement

Advertisement
Author Image

joginder kumar

View all posts

Advertisement
Advertisement
×