For the best experience, open
https://m.punjabitribuneonline.com
on your mobile browser.
Advertisement

ਕੇਂਦਰ ਨੇ ਪੰਜਾਬ ਨਾਲ ਹਮੇਸ਼ਾ ਧੱਕਾ ਕੀਤਾ: ਜੀਤਮਹਿੰਦਰ ਸਿੱਧੂ

11:46 AM May 01, 2024 IST
ਕੇਂਦਰ ਨੇ ਪੰਜਾਬ ਨਾਲ ਹਮੇਸ਼ਾ ਧੱਕਾ ਕੀਤਾ  ਜੀਤਮਹਿੰਦਰ ਸਿੱਧੂ
ਇਕੱਠ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੱਧੂ।
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 30 ਅਪਰੈਲ
ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਕਾਂਗਰਸ ਪਾਰਟੀ ਦੇ ਪੱਖ ਵਿੱਚ ਵੱਡੀ ਲਹਿਰ ਚੱਲੀ ਰਹੀ ਹੈ ਅਤੇ ਪੰਜਾਬ ਦੇ ਵਿਚੋਂ ਵੀ ਕਾਂਗਰਸ ਸਾਰੀਆਂ ਵਿਰੋਧੀ ਧਿਰਾਂ ਤੋਂ ਅੱਗੇ ਹੈ ਜਿਸ ਕਾਰਨ ਵਿਰੋਧੀ ਬੁਖਲਾਹਟ ਵਿੱਚ ਆ ਕੇ ਝੂਠੀ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨਸਾ ਨੂੰ ਜ਼ਿਲ੍ਹਾ ਕਾਂਗਰਸ ਸਰਕਾਰ ਸਮੇਂ ਬਣਾਇਆ ਪਰ ਅਕਾਲੀ ਸਰਕਾਰ ਨੇ ਇਸ ਖੇਤਰ ਵਿੱਚ ਲੱਗੀ ਸਹਿਕਾਰੀ ਖੰਡ ਮਿੱਲ ਅਤੇ ਸਹਿਕਾਰੀ ਧਾਗਾ ਮਿੱਲ ਮਾਨਸਾ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚ ਦਿੱਤੀ। ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਪੂਰੇ ਉਤਸ਼ਾਹ ਨਾਲ ਅੱਗੇ ਹੋ ਕੇ ਤੁਰਨ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਅੱਜ ਦੇਸ਼ ’ਚ ਇੱਕ ਵਿਚਾਰਧਾਰਕ ਲੜਾਈ ਚੱਲ ਰਹੀ ਹੈ। ਇੱਕ ਪਾਸੇ ਕਾਂਗਰਸ ਪਾਰਟੀ ਹੈ, ਜੋ ਸਭ ਨੂੰ ਨਾਲ ਲੈ ਕੇ ਚੱਲ ਸਕਦੀ ਹੈ ਤੇ ਦੂਜੇ ਪਾਸੇ ਲੋਕਾਂ ਨੂੰ ਧਰਮ ਦੇ ਆਧਾਰ ’ਤੇ ਵੰਡਣ ਵਾਲੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਨਾਲ ਧੱਕਾ ਕੀਤਾ ਹੈ ਤੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪੰਜਾਬ ਦੇ ਬਾਰਡਰਾਂ ’ਤੇ ਕੰਧਾਂ ਕੱਢ ਕੇ ਰੋਕ ਦਿੱਤਾ ਅਤੇ ਹੁਣ ਕਿਸਾਨ ਉਨ੍ਹਾਂ ਨੂੰ ਪਿੰਡਾਂ ਵਿਚ ਨਹੀਂ ਵੜਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਵਾਲੇ ਪੰਜਾਬ ਦੇ ਲਈ ਮਗਰਮੱਛ ਦੇ ਹੰਝੂ ਵਹਾ ਰਹੇ ਹਨ, ਪ੍ਰੰਤੂ ਪੰਜਾਬ ਦੇ ਲੋਕ ਭੁੱਲੇ ਨਹੀਂ ਕਿ ਜਦ ਇਹ ਕੇਂਦਰ ਵਿਚ ਵਜ਼ੀਰੀਆਂ ਮਾਣ ਰਹੇ ਸਨ ਤਾਂ ਉਸ ਸਮੇਂ ਹੀ ਤਿੰਨ ਕਿਸਾਨ ਵਿਰੋਧੀ ਬਿਲ ਲਿਆਂਦੇ ਗਏ ਤੇ ਇਹ ਵਜ਼ੀਰੀਆਂ ਦੇ ਲਈ ਇਨ੍ਹਾਂ ਬਿੱਲਾਂ ਦੀ ਹਮਾਇਤ ਕਰਦੇ ਰਹੇ ਹਨ। ਇਸ ਮੌਕੇ ਬੁਢਲਾਡਾ ਹਲਕਾ ਦੇ ਇੰਚਾਰਜ ਡਾ. ਰਣਵੀਰ ਕੌਰ ਮੀਆਂ ਨੇ ਜੀਤਮਹਿੰਦਰ ਸਿੰਘ ਸਿੱਧੂ ਨੂੰ ਭਰੋਸਾ ਦਿਵਾਇਆ ਕਿ ਉਹ ਇੱਥੋਂ ਵੱਡੀ ਲੀਡ ਹਾਸਲ ਕਰਨਗੇ।

Advertisement

‘ਸੰਵਿਧਾਨ ਬਦਲਣਾ ਚਾਹੁੰਦੀ ਹੈ ਭਾਜਪਾ’

ਭੀਖੀ (ਕਰਨ ਭੀਖੀ): ਸਥਾਨਕ ਕਾਂਗਰਸੀ ਵਰਕਰਾਂ ਨਾਲ ਚੋਣ ਸਬੰਧੀ ਮੀਟਿੰਗ ਕਰਨ ਲਈ ਪੁੱਜੇ ਕਾਂਗਰਸ ਪਾਰਟੀ ਲੋਕ ਸਭਾ ਹਲਕਾ ਬਠਿੰਡਾ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਨਿੱਜੀ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸਮੁੱਚੇ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਸਭ ਨਾਰਾਜ਼ਗੀਆਂ ਨੂੰ ਭੁਲਾ ਕੇ ਉਨ੍ਹਾਂ ਨਾਲ ਤੁਰ ਪਏ ਹਨ। ਉਨ੍ਹਾਂ ਲੋਕਾਂ ਨੂੰ ਆਪਣੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਸੰਵਿਧਾਨ ਬਦਲਣ ਲਈ ਯਤਨ ਕਰ ਰਹੀ ਹੈ, ਕਾਂਗਰਸ ਇਸ ਤਰ੍ਹਾਂ ਨਹੀਂ ਕਰਨ ਦੇਵੇਗੀ।ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਤਾਇਆ ਚਮਕੌਰ ਸਿੰਘ ਨੇ ਕਿਹਾ ਕਿ ਉਹਨਾਂ ਦਾ ਪਰਿਵਾਰ ਹਮੇਸ਼ਾ ਕਾਂਗਰਸ ਪਾਰਟੀ ਨਾਲ ਹੈ, ਜੀਤਮਹਿੰਦਰ ਸਿੰਘ ਦੀ ਹਰ ਪੱਖ ਤੋਂ ਮੱਦਦ ਕੀਤੀ ਜਾਵੇਗੀ।

Advertisement
Author Image

Advertisement
Advertisement
×