ਕੇਂਦਰ ਨੇ ਬਜਟ ’ਚ ਪੰਜਾਬ ਨੂੰ ਅੱਖੋਂ ਪਰੋਖੇ ਕੀਤਾ: ਚੀਮਾ
08:30 AM Feb 02, 2024 IST
ਚੰਡੀਗੜ੍ਹ (ਟਨਸ): ‘ਆਪ’ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਵਿੱਤੀ ਵਰ੍ਹੇ 2024-25 ਦੇ ਅੰਤ੍ਰਿਮ ਬਜਟ ਵਿੱਚ ਪੰਜਾਬ ਲਈ ਕੁਝ ਨਹੀਂ ਦਿੱਤਾ ਹੈ ਅਤੇ ਸੂਬੇ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ਦੌਰਾਨ ਪੰਜਾਬ ਨਾਲ ਸਿਰਫ ‘ਧੋਖਾ’ ਕੀਤਾ ਹੈ ਅਤੇ ਪੰਜਾਬੀਆਂ ਨੂੰ ਨਿਰਾਸ਼ ਕਰਨ ਤੇ ਨੁਕਸਾਨ ਪਹੁੰਚਾਉਣ ਵਾਲੇ ਫ਼ੈਸਲੇ ਲਏ ਹਨ। ਕੇਂਦਰ ਸਰਕਾਰ ਦੇ ਪਿਛਲੇ 10 ਬਜਟਾਂ ਤੋਂ ਪਤਾ ਲਗਦਾ ਹੈ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਤੇ ਪੰਜਾਬੀਆਂ ਨੂੰ ਆਰਥਿਕ ਲਾਭ ਤੋਂ ਵਾਂਝੇ ਰੱਖਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਫਸਲਾਂ ’ਤੇ ਐੱਮਐੱਸਪੀ ਗਾਰੰਟੀ ਮੰਗ ਰਹੇ ਹਨ ਪਰ ਬਜਟ ’ਚ ਇਸ ਦਾ ਕੋਈ ਪ੍ਰਬੰਧ ਨਹੀਂ ਹੈ।
Advertisement
Advertisement