ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਨੇ ਪੰਜਾਬ ਦੇ ਸ਼ਹੀਦਾਂ ਦਾ ਅਪਮਾਨ ਕੀਤਾ: ਰਿੰਕੂ

10:08 AM Jan 30, 2024 IST
ਝਾਕੀਆਂ ਦਾ ਸਵਾਗਤ ਕਰਦੇ ਹੋਏ ਸੁਸ਼ੀਲ ਰਿੰਕੂ ਤੇ ਹੋਰ। -ਫੋਟੋ: ਸਰਬਜੀਤ

ਪੱਤਰ ਪ੍ਰੇਰਕ
ਜਲੰਧਰ, 29 ਜਨਵਰੀ
ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰ ਕੇ ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕਾਂ ਖਾਸ ਕਰ ਕੇ ਆਜ਼ਾਦੀ ਸੰਗਰਾਮ ਵਿੱਚ ਜਾਨਾਂ ਵਾਰਨ ਵਾਲੇ ਸਾਡੇ ਮਹਾਨ ਨਾਇਕਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਅੱਜ ਸਥਾਨਕ ਨਕੋਦਰ ਚੌਕ ਵਿੱਚ ਪੰਜਾਬ ਦੀ ਝਾਕੀ ਦਾ ਸਵਾਗਤ ਕੀਤਾ| ਉਹ ਜਲੰਧਰ ਸ਼ਹਿਰ ਵਿੱਚ ਦਾਖ਼ਲ ਹੋਣ ’ਤੇ ਝਾਕੀਆਂ ’ਤੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ। ਲੋਕ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਦੇ ਗੌਰਵਮਈ ਇਤਿਹਾਸ ਅਤੇ ਅਮੀਰ ਵਿਰਸੇ ਦੀ ਝਲਕ ਇਨ੍ਹਾਂ ਝਾਕੀਆਂ ਵਿੱਚ ਦੇਖੀ ਜਾ ਸਕਦੀ ਹੈ, ਜਿਸ ਨੂੰ ਇਸ ਕੌਮੀ ਪੱਧਰ ਦੇ ਸਮਾਗਮ ਵਿੱਚ ਹਰ ਹਾਲਤ ਵਿੱਚ ਥਾਂ ਮਿਲਣੀ ਚਾਹੀਦੀ ਸੀ। ਸ੍ਰੀ ਰਿੰਕੂ ਨੇ ਕਿਹਾ ਕਿ ਦੇਸ਼ ਦੀ ਤਰੱਕੀ ਵਿੱਚ ਪੰਜਾਬ ਨੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ ਅਤੇ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਦੇਸ਼ ਭਰ ਵਿੱਚ ਸਭ ਤੋਂ ਵੱਧ ਰਹੀਆਂ ਹਨ, ਪਰ ਭਾਜਪਾ ਨੇ ਇਸ ਨੂੰ ਅਣਗੌਲਿਆਂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੰਜਾਬੀਆਂ ਦਾ ਹੀ ਨਹੀਂ ਸਗੋਂ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਲ ਸਾਰੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਵੀ ਅਪਮਾਨ ਹੈ। ਸ੍ਰੀ ਰਿੰਕੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਪੰਜਾਬ ਦੀਆਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਦਿਖਾਉਣ ਦਾ ਫ਼ੈਸਲਾ ਕੀਤਾ ਹੈ।

Advertisement

Advertisement