ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਵੱਲੋਂ ਬਦਲਾਲਊ ਨੀਤੀ ਅਪਣਾਈ ਜਾ ਰਹੀ ਹੈ: ਬਲਬੀਰ

10:55 AM Oct 27, 2024 IST
ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਟਿਆਲਾ ਦੀ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ।

ਸਰਬਜੀਤ ਸਿੰਘ ਭੰਗੂ
ਪਟਿਆਲਾ, 26 ਅਕਤੂਬਰ
ਇੱਥੇ ਸਰਹਿੰਦ ਰੋਡ ਸਥਿਤ ਅਨਾਜ ਮੰਡੀ ’ਚ ਅੱਜ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਅਤੇ ਮਜ਼ਦੂਰਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤਾਂ ਕੀਤੀਆਂ।
ਡਾ. ਬਲਬੀਰ ਨੇ ਕਿਹਾ ਕਿ ਅਸਲ ’ਚ ਪੰਜਾਬ ਦੇ ਕਿਸਾਨਾਂ ਵੱਲੋਂ ਥੋਪੇ ਗਏ ਬਿੱਲ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ’ਤੇ ਸਵਾ ਸਾਲ ਧਰਨਾ ਦੇ ਕੇ ਕੇਂਦਰ ਸਰਕਾਰ ਨੂੰ ਗੋਡੇ ਟੇਕਣ ਲਈ ਮਜਬੂਰ ਕਰਨ ਦੀ ਕੀਤੀ ਗਈ ਕਾਰਵਾਈ ਦਾ ਬਦਲਾ ਲੈਣ ਲਈ ਹੀ ਕੇਂਦਰ ਵੱਲੋਂ ਬਦਲਾ ਲਊ ਨੀਤੀ ਅਪਣਾਈ ਜਾ ਰਹੀ ਹੈ। ਇਸ ਦੌਰਾਨ ਅੰਬਾਨੀ ਤੇ ਅਡਾਨੀ ਵਰਗੇ ਘਰਾਣਿਆਂ ਨੂੰ ਬਚਾਉਣ ਲਈ ਪੰਜਾਬ ਦੇ ਕਿਸਾਨ, ਮਜ਼ਦੂਰ, ਆੜ੍ਹਤੀਆ ਤੇ ਸੈਲਰ ਮਾਲਕਾਂ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਵੇਲਾ ਹੈ ਕਿ ਕੇਂਦਰ ਸਰਕਾਰ ਇਸ ਕਿਸਾਨੀ ਸੰਕਟ ਦੇ ਸਮਾਧਾਨ ਲਈ ਪੰਜਾਬ ਸਰਕਾਰ ਸਮੇਤ ਕਿਸਾਨਾ, ਆੜ੍ਹਤੀਆਂ ਤੇ ਹੋਰ ਵਰਗਾਂ ਨਾਲ ਮੀਟਿੰਗ ਕਰਨ ਦੀ ਪਹਿਲੀਕਦਮੀ ਕਰੇ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਲੋਕਾਂ ਲਈ ਅਨਾਜ ਪੈਦਾ ਕਰਨ ਦੇ ਬਾਵਜੂਦ ਪੰਜਾਬ ਹਮੇਸ਼ਾ ਹੀ ਦੇਸ਼ ਦੀਆਂ ਹਕੂਮਤਾਂ ਦੀਆਂ ਕੋਝੀਆਂ ਚਾਲਾਂ ਦਾ ਸ਼ਿਕਾਰ ਹੁੰਦਾ ਆਇਆ ਹੈ। ਇਹ ਤਾਂ ਪੰਜਾਬ ਦੇ ਮਿਹਨਤਕਸ਼ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਸਨਅਤਕਾਰਾਂ ਦੀ ਹਿੰਮਤ ਦਾ ਹੀ ਸਿੱਟਾ ਹੈ ਕਿ ਪੰਜਾਬ ਤਕੜਾ ਹੋ ਕੇ ਆਪਣੀ ਲੜਾਈ ਲੜ ਰਿਹਾ ਹੈ। ਭਾਜਪਾਈ ਹਕੂਮਤ ਨੇ ਝੋਨੇ ਦੇ ਤਾਜ਼ਾ ਸੀਜਨ ਦੌਰਾਨ ਵੀ ਪੰਜਾਬ ਨੂੰ ਬਰਬਾਦ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਰਾਖੀ ਲਈ ਕੇਂਦਰ ਦੀਆਂ ਚਾਲਾਂ ਦਾ ਡਟ ਕੇ ਮੁਕਾਬਲਾ ਕਰ ਰਹੀ ਹੈ। ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਕਿਸਾਨਾਂ ਦੇ ਖਰੀਦੇ ਝੋਨੇ ਦੀ ਲਿਫ਼ਟਿੰਗ ਵਿੱਚ ਤੇਜ਼ੀ ਆਈ ਹੈ।

Advertisement

ਡੀਸੀ ਤੇ ਐੱਸਐੱਸਪੀ ਵੱਲੋਂ ਕਿਸਾਨਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦੀ ਗਈ ਝੋਨੇ ਦੀ ਫਸਲ ਸਬੰਧੀ ਕਿਸਾਨਾਂ ਨੂੰ ਹੁਣ ਤੱਕ 11 ਅਰਬ (1100 ਕਰੋੜ) ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਇਹ ਅਦਾਇਗੀ ਵੀ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਯਕੀਨੀ ਬਣਾਈ ਗਈ ਹੈ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦਿੱਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ 5.76 ਲੱਖ ਟਨ ਆਮਦ ਹੋਈ ਹੈ। ਇਸੇ ਦੌਰਾਨ ਪਟਿਆਲਾ ਦੇ ਡਿਪਟੀ ਕਮਸ਼ਿਨਰ ਡਾ. ਪ੍ਰੀਤੀ ਯਾਦਵ ਅਤੇ ਐਸਐਸਪੀ ਡਾ ਨਾਨਕ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਅਤੇ ਲਿਫਟਿੰਗ ਸਬੰਧੀ ਪ੍ਰਬੰਧਾਂ ਅਤੇ ਰਫਤਾਰ ਦਾ ਜਾਇਜ਼ਾ ਲਿਆ।

Advertisement
Advertisement