For the best experience, open
https://m.punjabitribuneonline.com
on your mobile browser.
Advertisement

ਪੰਜਾਬ ਨਾਲ ਵਿਤਕਰਾ ਕਰ ਰਿਹੈ ਕੇਂਦਰ: ਚੀਮਾ

09:40 AM Apr 22, 2024 IST
ਪੰਜਾਬ ਨਾਲ ਵਿਤਕਰਾ ਕਰ ਰਿਹੈ ਕੇਂਦਰ  ਚੀਮਾ
ਦਲਜੀਤ ਸਿੰਘ ਚੀਮਾ ਦਾ ਸਨਮਾਨ ਕਰਦੇ ਹੋਏ ਪਾਰਟੀ ਆਗੂ ਤੇ ਕਾਰਕੁਨ।
Advertisement

ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 21 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਹਿਮਾਚਲ ਤੇ ਜੰਮੂ ਕਸ਼ਮੀਰ ’ਚ ਜੋ ਉਦਯੋਗਿਕ ਸਹੂਲਤਾਂ ਦੇ ਰਹੀ ਹੈ, ਉਸੇ ਤਰਜ਼ ’ਤੇ ਪੰਜਾਬ ਨੂੰ ਵੀ ਮਿਲਣੀਆਂ ਚਾਹੀਦੀਆਂ ਹਨ ਪਰ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਗੁਜਰਾਤ ਅਤੇ ਮਹਾਰਾਸ਼ਟਰ ਰਾਹੀਂ ਤਾਂ ਪਾਕਿਸਤਾਨ ਨਾਲ ਵਪਾਰ ਕਰ ਰਹੀ ਹੈ ਪਰ ਪੰਜਾਬ ਨਾਲ ਲੱਗਦੇ ਪਾਕਿਸਤਾਨ ਦੇ ਸੜਕੀ ਰਸਤੇ ਰਾਹੀਂ ਜਾਣ-ਬੁੱਝ ਕੇ ਵਪਾਰ ਨਹੀਂ ਖੋਲ੍ਹਿਆ ਜਾ ਰਿਹਾ। ਡਾ. ਚੀਮਾ ਨੇ ਆਖਿਆ ਕਿ ਕੇਂਦਰ ਸਰਕਾਰਾਂ ਨੇ ਪੰਜਾਬ ਨਾਲ ਵਿਤਕਰਾ ਕਰ ਕੇ ਇਸ ਨੂੰ ਆਰਥਿਕ ਤੌਰ ’ਤੇ ਭਾਰੀ ਸੱਟ ਮਾਰੀ ਹੈ। ਉਨ੍ਹਾਂ ਆਖਿਆ ਕਿ ਜੇ ਪਾਕਿਸਤਾਨ ਨਾਲ ਅਟਾਰੀ ਸਰਹੱਦ ਰਸਤੇ ਵਪਾਰ ਖੋਲ੍ਹ ਦਿੱਤਾ ਜਾਵੇ ਤਾਂ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਦੌੜ ਸਕਦਾ ਹੈ। ਉਨ੍ਹਾਂ ਆਖਿਆ ਕਿ ਗੁਰਦਾਸਪੁਰ ਨੇ ਖੇਡਾਂ ਦੇ ਖੇਤਰ ਵਿੱਚ ਦੇਸ਼ ਨੂੰ ਵੱਡੇ ਖਿਡਾਰੀ ਦਿੱਤੇ ਹਨ ਪਰ ਸਰਕਾਰਾਂ ਇਸ ਜ਼ਿਲ੍ਹੇ ਵਿੱਚ ਹਾਲੇ ਤੱਕ ਕੋਈ ਕੌਮਾਂਤਰੀ ਪੱਧਰ ਦਾ ਖੇਡ ਸਟੇਡੀਅਮ ਹੀ ਨਹੀਂ ਬਣਵਾ ਸਕੀਆਂ। ਉਨ੍ਹਾਂ ਆਖਿਆ ਕਿ ਉਹ ਜਿੱਤਣ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹੇ ਅੰਦਰ ਜਿੱਥੇ ਇਕ ਕੌਮਾਂਤਰੀ ਪੱਧਰ ਦਾ ਖੇਡ ਸਟੇਡੀਅਮ ਬਣਾਉਣਗੇ, ਉੱਥੇ ਸਿਹਤ, ਸਿੱਖਿਆ ਤੇ ਰੁਜ਼ਗਾਰ ਲਈ ਕੇਂਦਰੀ ਪੈਕੇਜ ਲੈ ਕੇ ਆਉਣਗੇ।

Advertisement

Advertisement
Author Image

Advertisement
Advertisement
×