ਅਕਾਲੀ ਦਲ ਨੂੰ ਕਮਜ਼ੋਰ ਕਰ ਰਿਹੈ ਕੇਂਦਰ: ਗੜ੍ਹੀ
08:02 AM Nov 28, 2024 IST
Advertisement
ਪੱਤਰ ਪ੍ਰੇਰਕ
ਬਨੂੜ, 27 ਨਵੰਬਰ
ਪਿੰਡ ਖੇੜਾ ਗੱਜੂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਬਣਾਏ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦਾ ਸਨਮਾਨ ਕੀਤਾ ਗਿਆ। ਪਿੰਡ ਦੇ ਨੰਬਰਦਾਰ ਰਘਬੀਰ ਸਿੰਘ, ਸੁਖਵਿੰਦਰ ਸਿੰਘ, ਬਿੱਲੂ ਖਾਲਸਾ ਆਦਿ ਦੀ ਅਗਵਾਈ ਹੇਠ ਜਥੇਦਾਰ ਗੜ੍ਹੀ ਨੂੰ ਸਿਰੋਪਾ ਅਤੇ ਕਿਰਪਾਨ ਭੇਟ ਕੀਤੀ ਗਈ।
ਇਸ ਮੌਕੇ ਸ੍ਰੀ ਗੜ੍ਹੀ ਨੇ ਆਖਿਆ ਕਿ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਕੇਂਦਰ ਦੇ ਇਸ਼ਾਰੇ ਉੱਤੇ ਕੁੱਝ ਧਿਰਾਂ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਜਿਹੀਆਂ ਸ਼ਕਤੀਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਿਸਾਨਾਂ ਸਮੇਤ ਸਮੁੱਚੇ ਵਰਗਾਂ ਦੀ ਵਿਰੋਧੀ ਦੱਸਦਿਆਂ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
Advertisement
Advertisement
Advertisement