For the best experience, open
https://m.punjabitribuneonline.com
on your mobile browser.
Advertisement

ਪੂਰਨ ਰਾਜ ਦੇ ਦਰਜੇ ਦੀ ਮੰਗ ’ਤੇ ਲੱਦਾਖ ਦੇ ਲੋਕਾਂ ਦੀ ਆਵਾਜ਼ ਸੁਣੇ ਕੇਂਦਰ: ਪ੍ਰਿਅੰਕਾ

06:54 AM Mar 14, 2024 IST
ਪੂਰਨ ਰਾਜ ਦੇ ਦਰਜੇ ਦੀ ਮੰਗ ’ਤੇ ਲੱਦਾਖ ਦੇ ਲੋਕਾਂ ਦੀ ਆਵਾਜ਼ ਸੁਣੇ ਕੇਂਦਰ  ਪ੍ਰਿਅੰਕਾ
Advertisement

ਨਵੀਂ ਦਿੱਲੀ, 13 ਮਾਰਚ
ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਲੱਦਾਖ ਨੂੰ ਪੂਰਨ ਰਾਜ ਦਾ ਦਰਜਾ ਦੇਣ ਸਬੰਧੀ ਮੰਗ ਦਾ ਸਮਰਥਨ ਕਰਦੇ ਹੋਏ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੀ ਜ਼ਿੱਦ ਛੱਡ ਕੇ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਜਨਤਾ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਕਾਂਗਰਸ ਦੀ ਜਨਰਲ ਸਕੱਤਰ ਨੇ ਲੱਦਾਖ ਦੇ ਲੋਕਾਂ ਵੱਲੋਂ ਇਸ ਮੰਗ ਨੂੰ ਲੈ ਕੇ ਰੱਖੀ ਅੱਠ ਦਿਨ ਦੀ ਭੁੱਖ ਹੜਤਾਲ ਸਬੰਧੀ ਇਕ ਵੀਡੀਓ ਵੀ ‘ਐਕਸ’ ਉੱਤੇ ਸਾਂਝੀ ਕੀਤੀ ਹੈ।
ਪ੍ਰਿਅੰਕਾ ਨੇ ਦਾਅਵਾ ਕੀਤਾ, ‘‘ਭਾਜਪਾ ਨੇ ਲੱਦਾਖ ਦੀ ਜਨਤਾ ਨਾਲ ਪੂਰਨ ਰਾਜ ਦਾ ਦਰਜਾ ਦੇਣ ਦਾ ਵਾਅਦਾ ਕੀਤਾ ਸੀ ਪਰ ਉਹ ਅਜੇ ਤੱਕ ਪੂਰਾ ਨਹੀਂ ਕੀਤਾ। ਇਕ ਪਾਸੇ ਵਧਦਾ ਚੀਨੀ ਕਬਜ਼ਾ ਅਤੇ ਦੂਜੇ ਪਾਸੇ ਭਾਜਪਾ ਸਰਕਾਰ ਦੀ ਚੁੱਪ, ਵਾਅਦਾਖ਼ਿਲਾਫ਼ੀ ਅਤੇ ਧੋਖਾ। ਲੱਦਾਖ ਦੀ ਜਨਤਾ ਦਾ ਵਿਸ਼ਵਾਸ ਟੁੱਟ ਰਿਹਾ ਹੈ।’’ ਉਨ੍ਹਾਂ ਕਿਹਾ, ‘‘ਵਾਰ-ਵਾਰ ਪ੍ਰਦਰਸ਼ਨਾਂ ਵਿਚਾਲੇ ਲੱਦਾਖ ਦੇ ਸਿੱਖਿਆ ਸ਼ਾਸਤਰੀ ਅਤੇ ਵਾਤਾਵਰਨ ਕਾਰਕੁਨ ਸੋਨਮ ਵਾਂਗਚੂਕ ਦਰਜਨਾਂ ਲੋਕਾਂ ਦੇ ਨਾਲ ਮਨਫੀ 15 ਡਿਗਰੀ ਤਾਪਮਾਨ ਵਿੱਚ ਅੱਠ ਦਿਨਾਂ ਤੋਂ ਭੁੱਖ ਹੜਤਾਲ ਕਰ ਰਹੇ ਹਨ। ਅੱਜ ਲੱਦਾਖ ਦੀ ਜਨਤਾ ਪੂਰਨ ਰਾਜ ਦਾ ਦਰਜਾ ਅਤੇ ਛੇਵੀਂ ਅਨੁਸੂਚੀ ਤਹਿਤ ਸੁਰੱਖਿਆ ਦੀ ਮੰਗ ਕਰ ਰਹੀ ਹੈ ਜਿਸ ਨੂੰ ਪੂਰਾ ਕਰਨਾ ਸਰਕਾਰ ਦਾ ਫ਼ਰਜ਼ ਹੈ।’’ ਕਾਂਗਰਸ ਦੀ ਜਨਰਲ ਸਕੱਤਰ ਨੇ ਕਿਹਾ ਕਿ ਸਰਕਾਰ ਨੂੰ ਜ਼ਿੱਦ ਛੱਡ ਕੇ ਲੱਦਾਖ ਦੀ ਜਨਤਾ ਦੀ ਆਵਾਜ਼ ਸੁਣਨੀ ਚਾਹੀਦੀ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×