ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਿਹੈ ਕੇਂਦਰ: ਗਿਆਸਪੁਰਾ

08:01 AM Mar 30, 2024 IST
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ।

ਦੇਵਿੰਦਰ ਸਿੰਘ ਜੱਗੀ
ਪਾਇਲ, 29 ਮਾਰਚ
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਿਰੋਧੀਆਂ ਨੂੰ ਦਬਾਉਣ ਲਈ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਭਾਜਪਾ ਸਰਕਾਰ ਵੱਲੋਂ ਕੀਤੀ ਜਾ ਧੱਕੇਸ਼ਾਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਲੋਕ ਚੋਣਾਂ ਦੌਰਾਨ ਭਾਜਪਾ ਨੂੰ ਮੂੰਹ ਨਹੀਂ ਲਾਉਣਗੇ।
ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ‘ਆਪ’ ਦੇ ਮੁੱਖ ਦਫ਼ਤਰ ਪਾਇਲ ਵਿਚ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਅਤੇ ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਮੰਡੇਰ ਜਰਗ ਦੀ ਅਗਵਾਈ ਹੇਠ ਮੀਟਿੰਗ ਬੁਲਾਈ ਗਈ ਸੀ। ਇਸ ਵਿੱਚ ਬਲਾਕ ਪ੍ਰਧਾਨ, ਸ਼ਹਿਰੀ ਪ੍ਰਧਾਨ ਅਤੇ ਵੱਖ-ਵੱਖ ਪਿੰਡਾਂ ਦੇ ਆਗੂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ‘ਆਪ’ ਸਰਕਾਰ ਵੱਲੋਂ ਕੀਤੇ ਲੋਕ ਭਲਾਈ ਕੰਮਾਂ ਨੂੰ ਘਰ-ਘਰ ਪਹੁੰਚਾਉਣਾ ਸਮੇਂ ਦੀ ਲੋੜ ਹੈ। ਸ੍ਰੀ ਜਰਗ ਨੇ ਆਗੂਆਂ ਤੇ ਪ੍ਰਧਾਨਾਂ ਨੂੰ ਚੋਣਾਂ ਵਿੱਚ ਪ੍ਰਚਾਰ ਕਰਨ, ਪੋਸਟਰ ਵੰਡਣ ਅਤੇ ਘਰ-ਘਰ ਜਾ ਕੇ ਕਿਵੇਂ ਲੋਕਾਂ ਨੂੰ ਲਾਮਬੰਦ ਕਰਨਾ ਹੈ ਆਦਿ ਬਾਰੇ ਦੱਸਿਆ।
ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ’ਤੇ ਭਾਜਪਾ ਖ਼ਿਲਾਫ਼ ਦਿੱਲੀ ’ਚ 31 ਮਾਰਚ ਨੂੰ ਪ੍ਰਦਰਸ਼ਨ ਕਰਨ ਲਈ ਇਕੱਠ ਕਰਨ ਲਈ ਡਿਊਟੀਆਂ ਲਗਾਈਆਂ ਗਈਆਂ। ਇਸ ਦੌਰਾਨ ਵਕਫ਼ ਬੋਰਡ ਦੇ ਮੈਂਬਰ ਹਾਸ਼ਮ ਸੂਫੀ, ਸਮਸਾਦ ਅਲੀ, ਰਘਵੀਰ ਸਿੰਘ ਲਾਡੀ, ਰਾਜ ਸਿੰਘ ਸਰਵਰਪੁਰ, ਚੇਅਰਮੈਨ ਬੂਟਾ ਸਿੰਘ ਰਾਣੋ, ਪ੍ਰਧਾਨ ਏਪੀ ਜੱਲਾ, ਪ੍ਰਧਾਨ ਰਾਣਾ ਕੂੰਨਰ, ਪ੍ਰਧਾਨ ਅਮਰਦੀਪ ਸਿੰਘ ਕੂਹਲੀ ਨੇ ਵੀ ਵਿਚਾਰ ਸਾਂਝੇ ਕੀਤੇ।

Advertisement

Advertisement