For the best experience, open
https://m.punjabitribuneonline.com
on your mobile browser.
Advertisement

ਕੇਂਦਰ ਨੇ ਪੰਜਾਬ ਦੇ ਵਿਕਾਸ ਨੂੰ ਤਰਜੀਹ ਦਿੱਤੀ: ਕੈਲਾਸ਼ ਚੌਧਰੀ

07:58 AM May 05, 2024 IST
ਕੇਂਦਰ ਨੇ ਪੰਜਾਬ ਦੇ ਵਿਕਾਸ ਨੂੰ ਤਰਜੀਹ ਦਿੱਤੀ  ਕੈਲਾਸ਼ ਚੌਧਰੀ
ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਸਵਾਗਤ ਕਰਦੇ ਹੋਏ ਰਵਨੀਤ ਬਿੱਟੂ ਤੇ ਹੋਰ। -ਫੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ
ਲੁਧਿਆਣਾ, 4 ਮਈ
ਕੇਂਦਰੀ ਖੇਤੀ ਅਤੇ ਕਿਸਾਨ ਕਲਿਆਣ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਆਖਿਆ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਨੇ ਪੰਜਾਬ ਦੇ ਸਰਬ ਪੱਖੀ ਵਿਕਾਸ ਲਈ ਹਮੇਸ਼ਾ ਹੀ ਧਿਆਨ ਦਿੱਤਾ ਹੈ ਅਤੇ ਭਵਿੱਖ ਵਿੱਚ ਵੀ ਇਸ ਸੂਬੇ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਭਾਜਪਾ ਦਫ਼ਤਰ ਵਿੱਚ ਕੋਰ ਕਮੇਟੀ ਅਤੇ ਕਾਰਜਕਾਰਨੀ ਦੇ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਵਿੱਚ ਹਾਈਵੇਅ, ਰੇਲਵੇ ਸਟੇਸ਼ਨ, ਏਅਰਪੋਰਟ, ਏਮਸ ਸਮੇਤ ਕਈ ਵੱਡੇ ਵਿਕਾਸ ਕਾਰਜ ਸ਼ੁਰੂ ਕੀਤੇ ਹਨ ਜਿਸ ਨਾਲ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ ਹੈ। ਸ੍ਰੀ ਚੌਧਰੀ ਨੇ ਕਿਹਾ ਕਿ ਦੂਜੇ ਪਾਸੇ ਝੂਠੇ ਵਾਅਦਿਆਂ ਸਹਾਰੇ ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਇੱਕ ਵੀ ਵਿਕਾਸ ਦਾ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਇੱਕ ਸਾਲ ਵਿੱਚ 13 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ ਪਰ ਅੱਜ ਤੱਕ ਇੱਕ ਵੀ ਮੈਡੀਕਲ ਕਾਲਜ ਖੋਲ੍ਹਣਾ ਤਾਂ ਦੂਰ ਦੀ ਗੱਲ ਹੈ ਉਨ੍ਹਾਂ ਇੱਕ ਵੀ ਇੱਟ ਨਹੀਂ ਲਗਾਈ। ਉਨ੍ਹਾਂ ਕਿਹਾ ਕਿ ਲੋਕ ਭਾਜਪਾ ਨੂੰ ਵੋਟਾਂ ਪਾ ਕੇ ਮੁੜ ਨਰਿੰਦਰ ਮੋਦੀ ਹੱਥ ਸੱਤਾ ਸੌਂਪਣ ਲਈ ਤਿਆਰ ਹਨ। ਇਸ ਮੌਕੇ ਲੋਕ ਸਭਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਾਜਪਾ ਵੱਲੋਂ ਦਿੱਤਾ ਗਿਆ 400 ਦੇ ਪਾਰ ਦਾ ਨਾਅਰਾ ਪੂਰਾ ਹੋਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਜਨਰਲ ਸਕੱਤਰ ਅਨਿਲ ਸਰੀਨ, ਜਤਿੰਦਰ ਮਿੱਤਲ, ਰੇਨੂ ਥਾਪਰ, ਬਲਦੇਵ ਸ਼ਰਮਾ ਦੇਬੀ, ਪ੍ਰਵੀਨ ਬਾਂਸਲ ਆਦਿ ਮੌਜੂਦ ਸਨ।

Advertisement

‘ਆਪ’ ਸਰਕਾਰ ਤੋਂ ਲੋਕ ਨਿਰਾਸ਼: ਬਿੱਟੂ

ਲੁਧਿਆਣਾ (ਟਨਸ): ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਦੇ ਵਿਕਾਸ ਲਈ ਲੰਮੀ ਮਿਆਦ ਦੀ ਯੋਜਨਾ ਤਿਆਰ ਕੀਤੀ ਹੈ ਅਤੇ ਲੁਧਿਆਣਾ ਸੂਬੇ ਦੀ ਆਰਥਿਕਤਾ ਦੇ ਵਿਕਾਸ ਦਾ ਕੇਂਦਰ ਹੋਵੇਗਾ। ਪੰਜਾਬ ਵਿੱਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ। ਲੁਧਿਆਣਾ ਹਲਕੇ ਦੇ ਵੋਟਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਰਾਜ ਵਿੱਚ ਭਾਜਪਾ ਮੋਹਰੀ ਨਹੀਂ ਰਹੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੀਤੀ ਬਣਾਉਣ ਲਈ ਵੱਡਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਾਦਲ ਪਰਿਵਾਰ ਨੇ ਲੁੱਟਿਆ ਹੈ ਅਤੇ ਕਾਂਗਰਸ ਵੀ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਵਿੱਚ ਨਾਕਾਮ ਰਹੀ ਹੈ। ਬਿੱਟੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਭਗਵੰਤ ਮਾਨ ਦੀ ਮੌਜੂਦਾ ਸਰਕਾਰ ਢਹਿ ਜਾਵੇਗੀ, ਕਿਉਂਕਿ ਨਾ ਤਾਂ ਸੂਬੇ ਦੇ ਲੋਕ ਅਤੇ ਨਾ ਹੀ ‘ਆਪ’ ਵਿਧਾਇਕ ਸਰਕਾਰ ਦੇ ਕੰਮਕਾਜ ਤੋਂ ਖੁਸ਼ ਹਨ।

Advertisement
Author Image

Advertisement
Advertisement
×