For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਦੇ ਨੁਕਸਾਨ ਲਈ ਕੇਂਦਰ ਜ਼ਿੰਮੇਵਾਰ: ਜੀਦਾ

07:10 AM Feb 22, 2024 IST
ਕਿਸਾਨਾਂ ਦੇ ਨੁਕਸਾਨ ਲਈ ਕੇਂਦਰ ਜ਼ਿੰਮੇਵਾਰ  ਜੀਦਾ
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 21 ਫਰਵਰੀ
ਸ਼ੂਗਰਫ਼ੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਅੰਨਦਾਤੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਕਿਉਂਕਿ 26 ਮਹੀਨੇ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਸਹਿਮਤੀ ਬਣਾਈ ਸੀ ਪਰ ਹੁਣ ਉਸ ਸਹਿਮਤੀ ਤੋਂ ਭੱਜ ਰਹੀ ਹੈ ਅਤੇ ਬਾਰਡਰ ਉੱਪਰ ਬੈਠੇ ਕਿਸਾਨਾਂ ’ਤੇ ਅੱਤਿਆਚਾਰ ਕਰ ਰਹੀ ਹੈ।
ਚੇਅਰਮੈਨ ਜੀਦਾ ਨੇ ਕਿਹਾ ਕਿ ਪੰਜਾਬ ਉਹ ਸੂਬਾ ਹੈ, ਜਿਸ ਨੇ ਭੁੱਖ ਮਰੀ ਸਮੇਂ ਪੂਰੇ ਦੇਸ਼ ਦਾ ਢਿੱਡ ਭਰਿਆ, ਚਾਹੇ ਇਸ ਲਈ ਪੰਜਾਬ ਦੇ ਕਿਸਾਨਾਂ ਨੂੰ ਰੇਹਾਂ ਅਤੇ ਸਪਰੇਅ ਕਰਕੇ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਕਿਉਂ ਨਾ ਘਟਾਉਣੀ ਪਈ ਅਤੇ ਆਪਣੀ ਸਿਹਤ ਨਾਲ ਸਮਝੌਤਾ ਕਿਉਂ ਨਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਅੱਜ ਭਾਰਤੀ ਜਨਤਾ ਪਾਰਟੀ ਉਨ੍ਹਾਂ ਹੀ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਯਾਦ ਰੱਖੇ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਪੰਜਾਬ ਦੀ ਤਰੱਕੀ ਖੇਤੀ ਉੱਪਰ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਾਰਡਰ ਉੱਪਰ ਦ ਅੰਨਦਾਤਾ ਦਾ ਕੋਈ ਵੀ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੈ ਤਾਂ ਭਾਜਪਾ ਉਸ ਦੇ ਸਿੱਟੇ ਭੁਗਤਾਨ ਲਈ ਤਿਆਰ ਰਹੇ।

Advertisement

Advertisement
Author Image

joginder kumar

View all posts

Advertisement
Advertisement
×