ਕੇਂਦਰ ਬੰਗਲਾਦੇਸ਼ ’ਚ ਘੱਟ ਗਿਣਤੀਆਂ ਦੀ ਰਾਖੀ ਕਰੇ: ਮਮਤਾ
06:06 AM Dec 12, 2024 IST
ਦਿਘਾ, 11 ਦਸੰਬਰ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਕੇਂਦਰ ਨੂੰ ਹਿੰਸਾ ਪ੍ਰਭਾਵਿਤ ਬੰਗਲਾਦੇਸ਼ ’ਚ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਣੀ ਚਾਹੀਦੀ ਹੈ ਅਤੇ ਮੁੜਨ ਦੇ ਇੱਛੁਕ ਲੋਕਾਂ ਨੂੰ ਵਾਪਸ ਲਿਆਉਣਾ ਚਾਹੀਦਾ ਹੈ। ਬੈਨਰਜੀ ਨੇ ਇਹ ਵੀ ਦਾਅਵਾ ਕੀਤਾ ਕਿ ਫਰਜ਼ੀ ਵੀਡੀਓ ਜਾਣਬੁੱਝ ਕੇ ਪ੍ਰਸਾਰਿਤ ਕੀਤੇ ਜਾ ਰਹੇ ਹਨ ਕਿਉਂਕਿ ਕੁਝ ਵਰਗ ਫਿਰਕੂ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਇੱਥੇ ਪੱਤਰਕਾਰਾਂ ਨੂੰ ਕਿਹਾ, ‘ਅਸੀਂ ਬੰਗਲਾਦੇਸ਼ ’ਚ ਘੱਟ ਗਿਣਤੀਆਂ ਦੀ ਸੁਰੱਖਿਆ ਚਾਹੁੰਦੇ ਹਾਂ। ਕੇਂਦਰ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਉਸ ਨੂੰ ਉਨ੍ਹਾਂ ਲੋਕਾਂ ਨੂੰ ਵੀ ਵਾਪਸ ਲਿਆਉਣਾ ਚਾਹੀਦਾ ਹੈ ਜੋ ਭਾਰਤ ਮੁੜਨਾ ਚਾਹੁੰਦੇ ਹਨ।’ -ਪੀਟੀਆਈ
Advertisement
Advertisement