For the best experience, open
https://m.punjabitribuneonline.com
on your mobile browser.
Advertisement

ਹਜ਼ੂਰ ਸਾਹਿਬ ਲਈ ਉਡਾਣਾਂ ਤੁਰੰਤ ਸ਼ੁਰੂ ਕਰੇ ਕੇਂਦਰ: ਨਿਹੰਗ ਮੁਖੀ

08:28 AM Mar 13, 2024 IST
ਹਜ਼ੂਰ ਸਾਹਿਬ ਲਈ ਉਡਾਣਾਂ ਤੁਰੰਤ ਸ਼ੁਰੂ ਕਰੇ ਕੇਂਦਰ  ਨਿਹੰਗ ਮੁਖੀ
Advertisement

ਸ੍ਰੀ ਆਨੰਦਪੁਰ ਸਾਹਿਬ: ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਧਾਨ ਮੰਤਰੀ ਅਤੇ ਸਿਵਲ ਐਵੀਏਸ਼ਨ ਦੇ ਕੇਂਦਰੀ ਮੰਤਰੀ ਜਨਰਲ ਡਾ. ਵੀ.ਕੇ ਸਿੰਘ ਨੂੰ ਇੱਕ ਪੱਤਰ ਲਿਖ ਕੇ ਅੰਮ੍ਰਿਤਸਰ, ਆਦਮਪੁਰ, ਚੰਡੀਗੜ, ਆਦਿ ਸ਼ਹਿਰਾਂ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚਿੱਠੀ ’ਚ ਜ਼ਿਕਰ ਕੀਤਾ ਕਿ ਹਵਾਈ ਉਡਾਣਾਂ ਨਾ ਹੋਣ ਕਾਰਨ ਹਜ਼ੂਰ ਸਾਹਿਬ ਜਾਣ ਵਾਲੇ ਯਾਤਰੂਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਪ੍ਰੈੱਸ ਨੋਟ ਵਿੱਚ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕੋਵਿਡ ਵੇਲੇ ਇਹ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਸਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×