ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰ ਨੇ ਦਿਹਾਤੀ ਵਿਕਾਸ ਫੰਡ ਤੇ ਨੈਸ਼ਨਲ ਹੈਲਥ ਮਿਸ਼ਨ ਦਾ ਪੈਸਾ ਰੋਕਿਆ: ਖੁੱਡੀਆਂ

07:58 AM May 08, 2024 IST
ਬਠਿੰਡਾ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ। -ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀਆ
ਬਠਿੰਡਾ, 7 ਮਈ
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਬਠਿੰਡਾ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ’ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਨੇ ਪੰਜਾਬ ਦਾ ਦਿਹਾਤੀ ਵਿਕਾਸ ਫੰਡ (ਆਰਡੀਐੱਫ) ਦਾ 5700 ਕਰੋੜ ਰੁਪਏ ਅਤੇ ਨੈਸ਼ਨਲ ਹੈਲਥ ਮਿਸ਼ਨ ਦਾ ਪੈਸਾ ਰੋਕ ਰੱਖਿਆ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੀ ਲੜਾਈ ਲੜੇ ਬਿਨਾਂ ਇਨਸਾਫ਼ ਨਹੀਂ ਮਿਲ ਸਕਦਾ।
ਇੱਥੇ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ 15 ਸਾਲ ਸੰਸਦ ਵਿੱਚ ਰਹੇ ਅਤੇ ਫ਼ੂਡ ਪ੍ਰੋਸੈਸਿੰਗ ਮੰਤਰੀ ਵੀ ਰਹੇ। ਹਰਸਿਮਰਤ ਬਾਦਲ ਦਾ ਫ਼ਰਜ਼ ਸੀ ਕਿ ਪੰਜਾਬ ’ਚ ਫ਼ੂਡ ਪ੍ਰੋਸੈਸਿੰਗ ਪਲਾਂਟ ਜਾਂ ਪਾਰਕ ਬਣਾਉਂਦੇ ਪਰ ਉਨ੍ਹਾਂ ਕੇਂਦਰ ਕੈਬਨਿਟ ਵਿੱਚ ਬੈਠ ਕੇ ਖੇਤੀ ਸਬੰਧੀ ਵਿਵਾਦਤ ਕਾਨੂੰਨ ਪਾਸ ਕਰਵਾਏ। ਸ੍ਰੀ ਖੁੱਡੀਆਂ ਨੇ ਕਾਂਗਰਸ ’ਤੇ ਤਨਜ਼ ਕਸਦਿਆਂ ਕਿਹਾ ਕਿ ਜੋ ਤਰੱਕੀ ਦੀਆਂ ਗੱਲਾਂ ਕਰਦੇ ਹਨ, ਉਨ੍ਹਾਂ ਨੇ ਹੀ ਬਠਿੰਡਾ ਦਾ ਥਰਮਲ ਪਲਾਂਟ ਬੰਦ ਕੀਤਾ ਪਰ ਹੁਣ ਪੰਜਾਬ ਸਰਕਾਰ ਦੀ ਇੱਛਾ ਹੈ ਕਿ ਇਸ ਥਰਮਲ ਨੂੰ ਗੁਰੂ ਅਮਰਦਾਸ ਜੀ ਦੇ ਨਾਂ ’ਤੇ ਮੁੜ ਚਾਲੂ ਕਰਕੇ ਸੋਲਰ ਸਿਸਟਮ ਰਾਹੀਂ ਬਿਜਲੀ ਪੈਦਾ ਕੀਤੀ ਜਾਵੇ। ਔਰਤਾਂ ਨੂੰ ਹਜ਼ਾਰ ਰੁਪਏ ਮਾਸਿਕ ਭੱਤਾ ਦੇਣ ਬਾਰੇ ਉਨ੍ਹਾਂ ਕਿਹਾ ਕਿ ਜਲਦੀ ਹੀ ਸਰਕਾਰ ਆਪਣੀ ਗਾਰੰਟੀ ਨੂੰ ਪੂਰਾ ਕਰੇਗੀ। ਉਨ੍ਹਾਂ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ’ਤੇ ਪੰਜਾਬ ਦਾ ਵੱਡਾ ਨੁਕਸਾਨ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪਹਿਲਾਂ ਇੱਕੋ ਪਰਿਵਾਰ ਦੇ 8-10 ਰਿਸ਼ਤੇਦਾਰ ਸਰਕਾਰ ’ਚ ਹੋਇਆ ਕਰਦੇ ਸਨ। ਜਦੋਂ ਸਾਰਾ ਟੱਬਰ ਹੀ ਮੰਤਰੀ ਬਣਨ ਲੱਗ ਪਿਆ ਤਾਂ ਲੋਕਾਂ ਨੇ ਉਸ ਟੱਬਰ ਅਤੇ ਰਿਸ਼ਤੇਦਾਰਾਂ ਨੂੰ ਪਾਸੇ ਕਰਨ ਦਾ ਮਨ ਬਣਾ ਲਿਆ। ਉਨ੍ਹਾਂ ਕਿਹਾ ਕਿ ਚਿਰਾਂ ਬਾਅਦ ਵਿਧਾਨ ਸਭਾ ਘਰਾਣਿਆਂ ਅਤੇ ਰਿਸ਼ਤੇਦਾਰੀਆਂ ਤੋਂ ਮੁਕਤ ਹੋਈ ਹੈ।
ਕਿਸਾਨਾਂ ਵੱਲੋਂ ‘ਆਪ’ ਉਮੀਦਵਾਰਾਂ ਦਾ ਵਿਰੋਧ ਕੀਤੇ ਜਾਣ ਦੇ ਸਵਾਲ ’ਤੇ ਉਨ੍ਹਾਂ ਮੰਨਿਆ ਕਿ ਕੁਝ ਥਾਵਾਂ ’ਤੇ ਮੌਸਮੀ ਕਰੋਪੀ ਨਾਲ ਫ਼ਸਲਾਂ ਦਾ ਨੁਕਸਾਨ ਹੋਇਆ ਹੈ ਪਰ ਨਾਲ ਹੀ ਕਿਹਾ ਕਿ ਜੋ ਬਣਦੀ ਸਹਾਇਤਾ ਹੈ, ਸਰਕਾਰ ਜ਼ਰੂਰ ਦੇਵੇਗੀ ਕਿਉਂਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਬਾਰੇ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖ਼ ਕੇ ਦਿੱਤਾ ਹੈ, ਸ਼ਾਇਦ ਕਮਿਸ਼ਨ ਮੁਆਵਜ਼ਾ ਦੇਣ ਲਈ ਇਜਾਜ਼ਤ ਦੇ ਦੇਵੇ। ਉਨ੍ਹਾਂ ਖੁਲਾਸਾ ਕੀਤਾ ਕਿ ਉਹ ਇਕ-ਦੋ ਦਿਨਾਂ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।

Advertisement

Advertisement
Advertisement