ਪੱਤਰਕਾਰਾਂ ’ਤੇ ਛਾਪੇ ਕੇਂਦਰ ਦੀ ਬੌਖਲਾਹਟ: ਧਨੇਰ
10:05 AM Oct 05, 2023 IST
Advertisement
ਪੱਤਰ ਪ੍ਰੇਰਕ
ਮਾਨਸਾ, 4 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਵੱਲੋਂ ਪੱਤਰਕਾਰਾਂ ਅਤੇ ਸਮਾਜਿਕ ਕਾਰਕੁਨਾਂ ’ਤੇ ਛਾਪੇ ਮਾਰ ਕੇ, ਯੂਏਪੀਏ ਅਧੀਨ ਕੇਸ ਦਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਕਿਸਾਨ ਆਗੂ ਮਨਜੀਤ ਧਨੇਰ ਨੇ ਕਿਹਾ ਕਿ ਜਮਹੂਰੀ ਕਾਰਕੁਨ ਤੀਸਤਾ ਸੀਤਲਵਾੜ ਅਤੇ ਨਿਊਜ਼ ਕਲਿੱਕ ਦੀ ਟੀਮ ਦੇ ਪੱਤਰਕਾਰਾਂ ਦੀ ਰਿਹਾਇਸ਼ ’ਤੇ ਛਾਪੇ ਮਾਰਨ ਦੀ ਕਾਰਵਾਈ ਮੋਦੀ ਸਰਕਾਰ ਦੀ ਬੌਖਲਾਹਟ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੱਤਰਕਾਰਾਂ ਅਤੇ ਸਮਾਜਿਕ ਕਾਰਕੁਨਾਂ ਦੇ ਲੈਪਟਾਪ, ਮੋਬਾਈਲ ਫੋਨ ਆਦਿ ਜ਼ਬਤ ਕਰਨਾ ਕਾਨੂੰਨ ਦੀ ਉਲੰਘਣਾ ਅਤੇ ਮੁੱਢਲੇ ਮਨੁੱਖੀ ਅਤੇ ਜਮਹੂਰੀ ਹੱਕਾਂ ਉੱਪਰ ਛਾਪਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਦੀ ਸਖ਼ਤ ਨਿਖੇਧੀ ਕਰਦੀ ਹੈ।
Advertisement
Advertisement
Advertisement