ਪ੍ਰਧਾਨ ਮੰਤਰੀ ਦਫ਼ਤਰ ਤੋਂ ਚੱਲ ਰਹੀਆਂ ਨੇ ਕੇਂਦਰੀ ਏਜੰਸੀਆਂ: ਧਾਲੀਵਾਲ
09:09 AM Apr 21, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਅਪਰੈਲ
ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦੋਸ਼ ਲਾਇਆ ਕਿ ਸੀਬੀਆਈ ਅਤੇ ਈਡੀ ਵਰਗੀਆਂ ਕੇਂਦਰੀ ਏਜੰਸੀਆਂ ਆਪਣੇ ਦਫ਼ਤਰਾਂ ਤੋਂ ਨਹੀਂ, ਸਗੋਂ ਪ੍ਰਧਾਨ ਮੰਤਰੀ ਦਫ਼ਤਰ ਤੋਂ ਮਿਲ ਰਹੇ ਨਿਰਦੇਸ਼ਾਂ ਨਾਲ ਚੱਲ ਰਹੀਆਂ ਹਨ। ਉਹ ਅੱਜ ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ ਨੁੱਕੜ ਮੀਟਿੰਗਾਂ ਵਿੱਚ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਇਥੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੀ 10 ਸਾਲ ਦੀ ਨਾਕਾਮੀ ਨੂੰ ਲੁਕਾਉਣ ਲਈ ਵਿਰੋਧੀ ਧਿਰਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਤੇ ਦਬਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੈਰਾਸ਼ੂਟ ਉਮੀਦਵਾਰ ਕੋਲ ਅੰਮ੍ਰਿਤਸਰ ਲਈ ਕੋਈ ਵਿਜ਼ਨ ਨਹੀਂ ਹੈ।
Advertisement
Advertisement
Advertisement