ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰੀ ਏਜੰਸੀਆਂ ਨੂੰ ਵਿਰੋਧੀਆਂ ’ਤੇ ਝੂਠੇ ਕੇਸ ਦਰਜ ਕਰਨ ਤੋਂ ਬਚਣਾ ਚਾਹੀਦੈ: ਕਟਾਰੂਚੱਕ

11:10 AM Sep 15, 2024 IST
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਵੀਂ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਦੇ ਹੋਏ।

ਪੱਤਰ ਪ੍ਰੇਰਕ
ਪਠਾਨਕੋਟ, 14 ਸਤੰਬਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੀਬੀਆਈ ਤੇ ਈਡੀ ਵਰਗੀਆਂ ਕੇਂਦਰੀ ਏਜੰਸੀਆਂ ਨੂੰ ਵਿਰੋਧੀਆਂ ਉੱਪਰ ਝੂਠੇ ਕੇਸ ਦਰਜ ਕਰਨ ਤੋਂ ਬਚਣਾ ਚਾਹੀਦਾ ਹੈ ਅਤੇ ਇਸ ਧਾਰਨਾ ਨੂੰ ਰੱਦ ਕਰ ਦੇਣਾ ਚਾਹੀਦਾ ਹੈ ਕਿ ਉਹ ਸਰਕਾਰ ਦੇ ਪਿੰਜਰੇ ਦੇ ਤੋਤੇ ਵਾਂਗ ਹਨ। ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਜ਼ਮਾਨਤ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੇ ਸਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਪਿੰਡ ਨਰੋਟ ਮਹਿਰਾ ਵਿੱਚ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਨ ਲਈ ਪੁੱਜੇ ਹੋਏ ਸਨ। ਇਸ ਮੌਕੇ ਵਿਭਾਗ ਦੇ ਐਸਡੀਓ ਸੰਜੀਵ ਸੈਣੀ, ਠਾਕੁਰ ਭੁਪਿੰਦਰ ਸਿੰਘ, ਜੇਈ ਅੰਕੁਸ਼ ਕੁਮਾਰ, ਸਾਬਕਾ ਸਰਪੰਚ ਰਾਜ ਕੁਮਾਰ, ਸਾਹਿਲ, ਰਾਹੁਲ, ਸ਼ਿਵ ਕੁਮਾਰ, ਸਰਿਸ਼ਟਾ ਦੇਵੀ, ਸ਼ਸ਼ੀ ਬਾਲਾ ਆਦਿ ਪਿੰਡ ਵਾਸੀ ਹਾਜ਼ਰ ਸਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ‘ਹਰ ਘਰ ਜਲ ਅਤੇ ਹਰ ਘਰ ਨਲ’ ਯੋਜਨਾ ਦੇ ਤਹਿਤ ਇਸ ਵਾਟਰ ਸਪਲਾਈ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮਿਲਣਾ ਚਾਹੀਦਾ ਹੈ। ਜਿਸ ਕਰਕੇ 2 ਲੱਖ ਲੀਟਰ ਸਮਰੱਥਾ ਵਾਲੀ ਪਾਣੀ ਦੀ ਨਵੀਂ ਟੈਂਕੀ ਉਸਾਰੀ ਜਾਵੇਗੀ। ਇਸ ਤੋਂ 1300 ਦੇ ਕਰੀਬ ਘਰਾਂ ਨੂੰ ਪਾਣੀ ਦੇ ਕੁਨੈਕਸ਼ਨ ਲਗਾ ਕੇ ਦਿੱਤੇ ਜਾਣਗੇ ਅਤੇ ਇਸ ਕੰਮ ਲਈ 15 ਕਿਲੋਮੀਟਰ ਦੇ ਕਰੀਬ ਪਾਈਪ ਲਾਈਨ ਵਿਛਾਈ ਜਾਵੇਗੀ। ਇਹ ਨਿਰਮਾਣ ਕਾਰਜ 9 ਮਹੀਨੇ ਵਿੱਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਨਿਰਮਾਣ ਕਰਨ ਵਾਲੀ ਪੀਆਰ ਕੰਸਟਰਕਸ਼ਨ ਕੰਪਨੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰਾ ਕੰਮ ਮਿਆਰੀ ਕੀਤਾ ਜਾਵੇ।

Advertisement

Advertisement