ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਅਤੇ ਸੂਬਾ ਸਰਕਾਰ ਹਰ ਮੁਹਾਜ਼ ’ਤੇ ਫੇਲ੍ਹ: ਨਾਭਾ

07:30 AM Jul 10, 2024 IST
ਮੈਂਬਰਾਂ ਨੂੰ ਮੁਨਾਫ਼ਾ ਵੰਡਦੇ ਹੋਏ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਅਤੇ ਹੋਰ। -ਫੋਟੋ: ਸੂਦ

ਪੱਤਰ ਪ੍ਰੇਰਕ
ਅਮਲੋਹ, 9 ਜਲਾਈ
ਖਨਿਆਣ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਖਨਿਆਣ ਦੇ 14ਵੇਂ ਮੁਨਾਫ਼ਾ ਵੰਡ ਸਮਾਗਮ ਵਿਚ ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਮੁੱਖ-ਮਹਿਮਾਨ ਵਜੋਂ ਸਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸਭਾ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆ ਸਮੂਹ ਮੈਬਰਾਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਸ੍ਰੀ ਨਾਭਾ ਨੇ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ‘ਆਪ’ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਜਿੱਤ ਹਾਸਲ ਕਰੇਗੀ। ਉਨ੍ਹਾਂ ਇਸ ਮੌਕੇ 94 ਲੱਖ 98 ਹਜ਼ਾਰ ਰੁਪਏ ਦੀ ਮੁਨਾਫ਼ੇ ਦੀ ਰਕਮ ਪਿੰਡ ਖਨਿਆਣ, ਰਾਮਗੜ੍ਹ, ਮਾਜਰਾ ਮੰਨਾ ਸਿੰਘ ਵਾਲਾ ਅਤੇ ਮਾਜਰੀ ਅਰਾਈਆਂ ਦੇ 1116 ਮੈਂਬਰਾਂ ਨੂੰ ਵੰਡੀ।
ਸਭਾ ਦੇ ਪ੍ਰਧਾਨ ਜਸਵੰਤ ਸਿੰਘ ਖਨਿਆਣ ਨੇ ਦੱਸਿਆ ਕਿ ਇਸ ਮੌਕੇ ਮੀਤ ਪ੍ਰਧਾਨ ਹਰਨੈਲ ਸਿੰਘ ਔਜਲਾ, ਗੁਰਨਾਮ ਸਿੰਘ ਜੰਜੂਆ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਕੌਰ ਜੰਜੂਆ, ਕਮੇਟੀ ਮੈਂਬਰ ਸੰਤੋਖ ਸਿੰਘ ਜੰਜੂਆ, ਜਸਵੀਰ ਸਿੰਘ ਸਿੰਘ ਜੰਜੂਆ, ਸੁਖਵਿੰਦਰ ਸਿੰਘ ਜੰਜੂਆ, ਅਮਿਤ ਖੁੱਲਰ, ਭਗਵਾਨ ਸਿੰਘ, ਜਸਪਾਲ ਸਿੰਘ ਤੂਰ, ਮਹਿੰਦਰ ਕੌਰ ਆਦਿ ਮੌਜੂਦ ਸਨ।

Advertisement

Advertisement