ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰੀ ਦੀ ਭਾਜਪਾ ਸਰਕਾਰ ਨੇ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼ ਰਚੀ: ਆਤਿਸ਼ੀ

11:31 AM Apr 12, 2024 IST

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 12 ਅਪਰੈਲ
ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਅੱਜ ਦੋਸ਼ ਲਾਇਆ ਕਿ ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਕੌਮੀ ਰਾਜਧਾਨੀ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਵੱਡੀ ਸਿਆਸੀ ਸਾਜ਼ਿਸ਼ ਰਚ ਰਹੀ ਹੈ। ਆਤਿਸ਼ੀ ਨੇ ਪ੍ਰੈੱਸ ਕਾਨਫਰੰਸ 'ਚ ਦਾਅਵਾ ਕੀਤਾ ਕਿ ਪਿਛਲੇ ਕੁਝ ਮਹੀਨਿਆਂ 'ਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ ਜੋ ਇਸ ਖਦਸ਼ੇ ਵੱਲ ਇਸ਼ਾਰਾ ਕਰਦੀਆਂ ਹਨ। ਉਨ੍ਹਾਂ ਕਿਹਾ, ‘ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਸਿਆਸੀ ਸਾਜ਼ਿਸ਼ ਹੈ। ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਉਣ ਵਾਲੇ ਦਿਨਾਂ 'ਚ ਦਿੱਲੀ 'ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ ਪਰ ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣਾ ਗੈਰ-ਕਾਨੂੰਨੀ ਅਤੇ ਆਦੇਸ਼ ਦੇ ਵਿਰੁੱਧ ਹੋਵੇਗਾ।’

Advertisement

Advertisement