For the best experience, open
https://m.punjabitribuneonline.com
on your mobile browser.
Advertisement

ਕੇਂਦਰ ਸਰਕਾਰ ਦਾ ਬਜਟ ਕਿਸਾਨ ਵਿਰੋਧੀ: ਕਾਦੀਆਂ

07:56 AM Jul 24, 2024 IST
ਕੇਂਦਰ ਸਰਕਾਰ ਦਾ ਬਜਟ ਕਿਸਾਨ ਵਿਰੋਧੀ  ਕਾਦੀਆਂ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 23 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਕੇਂਦਰ ਸਰਕਾਰ ਦੇ ਬਜਟ ਨੂੰ ਰੱਦ ਕਰਦਿਆਂ ਇਸਨੂੰ ਮੁੜ ਵਿਚਾਰਨ ਲਈ ਕਿਹਾ ਹੈ ਕਿਉਂਕਿ ਇਸ ਵਿੱਚ ਕਿਸਾਨਾਂ ਲਈ ਕੋਈ ਵੀ ਗੱਲ ਨਹੀਂ ਕੀਤੀ ਗਈ ਅਤੇ ਨਾ ਹੀ ਉਨ੍ਹਾਂ ਦੀ ਭਲਾਈ ਲਈ ਕੋਈ ਸਕੀਮ ਜਾਂ ਹੋਰ ਉਪਰਾਲਾ ਕੀਤਾ ਗਿਆ ਹੈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬਜਟ ਕਿਸਾਨ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਨਾ ਤਾਂ ਕਿਸਾਨਾਂ ਦੇ ਕਰਜ਼ੇ ਦੀ ਮੁਆਫ਼ੀ ਦਾ ਕੋਈ ਜ਼ਿਕਰ ਹੈ ਅਤੇ ਨਾ ਹੀ ਕੇਂਦਰ ਸਰਕਾਰ ਦਾ ਇਸ ਸਬੰਧੀ ਕੋਈ ਇਰਾਦਾ ਸਪੱਸ਼ਟ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਬਜਟ ਵਿੱਚ ਖੇਤੀ ਵਿਭਿੰਨਤਾ ਦੇ ਬਾਰੇ ਵੀ ਕੋਈ ਗੱਲ ਜਾਂ ਇਸ ਸਬੰਧੀ ਕਿਸੇ ਉਪਰਾਲੇ ਦਾ ਜ਼ਿਕਰ ਨਹੀਂ ਕੀਤਾ ਗਿਆ। ਸਰਕਾਰ ਵੱਲੋਂ ਸਿਰਫ਼ ਆਪਣੀ ਬਿਆਨਬਾਜ਼ੀ ਵਿੱਚ ਹੀ ਖੇਤੀਬਾੜੀ ਵਿੱਚ ਵਿਭਿੰਨਤਾ ਦੀਆ ਗੱਲਾਂ ਕੀਤੀਆਂ ਜਾਂਦੀਆਂ ਹਨ, ਪਰ ਹਕੀਕਤ ਇਸ ਦੇ ਬਿਲਕੁਲ ਉਲਟ ਹੈ।
ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਨੂੰ ਕੋਈ ਐਗਰੋ ਇੰਡਸਟਰੀਅਲ ਪੈਕੇਜ ਮੁਹੱਈਆ ਨਹੀਂ ਕਰਵਾਇਆ ਗਿਆ। ਸਰਕਾਰ ਸਿਰਫ਼ ਵੱਡੇ-ਵੱਡੇ ਪੂੰਜੀਪਤੀਆਂ ਅਤੇ ਉਦਯੋਗਪਤੀਆਂ ਨੂੰ ਹੀ ਇੰਡਸਟਰੀਅਲ ਪੈਕੇਜ ਮੁਹੱਈਆ ਕਰਵਾਉਂਦੀ ਹੈ ਪਰ ਕਿਸਾਨਾਂ ਨੂੰ ਇਨ੍ਹਾਂ ਤੋਂ ਵਾਂਝਿਆ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖੇਤੀਬਾੜੀ ਪ੍ਰਤੀ ਉਦਸੀਨ ਹੈ ਅਤੇ ਇਸ ਬਜਟ ਵਿੱਚ ਖੇਤੀਬਾੜੀ ਜਿਣਸਾਂ ਐਕਸਪੋਰਟ ਕਰਨ ਬਾਰੇ ਕੁਝ ਨਹੀਂ ਦੱਸਿਆ ਗਿਆ।

Advertisement

Advertisement
Advertisement
Author Image

sukhwinder singh

View all posts

Advertisement