ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਸਰਕਾਰ ਵੱਲੋਂ ਕਿਸਾਨ ਫੋਰਮਾਂ ਨਾਲ 4 ਮਈ ਦੀ ਮੀਟਿੰਗ ਰੱਦ

08:47 PM May 01, 2025 IST
featuredImage featuredImage
ਫਾਈਲ ਫੋਟੋ।
ਚਰਨਜੀਤ ਭੁੱਲਰਚੰਡੀਗੜ੍ਹ, 1 ਮਈ
Advertisement

ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਚੰਡੀਗੜ੍ਹ ਵਿੱਚ 4 ਮਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਕੇਂਦਰ ਸਰਕਾਰ ਨੇ ਇਸ ਮੀਟਿੰਗ ਨੂੰ ਰੱਦ ਕਰਨ ਲਈ ਤਰਕ ਦਿੱਤਾ ਹੈ ਕਿ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੇ ਪ੍ਰਤੀਨਿਧਾਂ ਦੀ ਸ਼ਮੂਲੀਅਤ ਤੋਂ ਬਿਨਾਂ ਇਹ ਮੀਟਿੰਗ ਕਰਨ ਦੀ ਸ਼ਰਤ ਰੱਖੀ ਹੈ, ਜੋ ਗੈਰਵਾਜਬ ਹੈ।

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸੰਯੁਕਤ ਸਕੱਤਰ ਪੂਰਨ ਚੰਦਰ ਕਿਸ਼ਨ ਨੇ ਉਪਰੋਕਤ ਦੋਵਾਂ ਕਿਸਾਨ ਫੋਰਮਾਂ ਵੱਲੋਂ ਪੰਜਾਬ ਸਰਕਾਰ ਦੇ ਪ੍ਰਤੀਨਿਧਾਂ ਬਿਨਾਂ ਮੀਟਿੰਗ ਕੀਤੇ ਜਾਣ ਵਾਲੀ ਮੰਗ ਨੂੰ ਰੱਦ ਕਰ ਦਿੱਤਾ ਹੈ।

Advertisement

ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਦੋਵੇਂ ਫੋਰਮਾਂ ਨਾਲ ਚੱਲ ਰਹੀ ਕਈ ਗੇੜ ਦੀ ਗੱਲਬਾਤ ਖਟਾਈ ਵਿੱਚ ਪੈ ਗਈ ਹੈ। ਕੇਂਦਰ ਸਰਕਾਰ ਨੇ ਮੀਟਿੰਗ ਲਈ ਹਾਲੇ ਕੋਈ ਨਵੀਂ ਤਾਰੀਖ਼ ਵੀ ਨਹੀਂ ਦਿੱਤੀ ਹੈ। ਚਰਚੇ ਹਨ ਕਿ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਤੋਂ ਬਣੇ ਮਾਹੌਲ ਦੇ ਮੱਦੇਨਜ਼ਰ ਵੀ ਕੇਂਦਰ ਸਰਕਾਰ ਨੇ ਕਿਸਾਨ ਫੋਰਮਾਂ ਨਾਲ ਮੀਟਿੰਗ ਰੱਦ ਕੀਤੇ ਜਾਣ ਦਾ ਫੈਸਲਾ ਲਿਆ ਹੋ ਸਕਦਾ ਹੈ।

ਕੇਂਦਰੀ ਪੱਤਰ ’ਚ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੂੰ ਮੁਖ਼ਾਤਬ ਹੋ ਕੇ ਲਿਖਿਆ ਹੈ ਕਿ ਉਨ੍ਹਾਂ ਨੂੰ ਆਪਣੀ ਮੰਗ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਜੋ ਕਿ ਮੀਟਿੰਗ ’ਚੋਂ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਬਾਹਰ ਰੱਖਣ ਨਾਲ ਸਬੰਧਤ ਸੀ।

 

 

Advertisement