ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹੈ: ਬਰਸਟ
ਸੁਰਜੀਤ ਮਜਾਰੀ
ਬੰਗਾ, 24 ਅਕਤੂਬਰ
ਪੰਜਾਬ ਮੰਡੀ ਬੋਰਡ ਵੱਲੋਂ 56 ਲੱਖ ਦੀ ਲਾਗਤ ਨਾਲ ਨੈਸ਼ਨਲ ਹਾਈਵੇਅ ਬੰਗਾ-ਫਗਵਾੜਾ ਸੜਕ ਤੋਂ ਪਿੰਡ ਕਲੇਰਾਂ ਤੱਕ ਬਣੀ ਸੜਕ ਦਾ ਉਦਘਾਟਨ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚਰਨ ਸਿੰਘ ਬਰਸਟ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੀਆਂ ਬਹੁਤ ਸਾਰੀਆਂ ਗ੍ਰਾਂਟਾਂ ਰੋਕ ਕੇ ਬਦਲੇ ਦੀ ਖੇਡ ਖੇਡੀ ਜਾ ਰਹੀ ਹੈ। ਸੜਕ ਦੇ ਉਦਘਾਟਨੀ ਸਮਾਗਮ ਵਿਚ ਡਾ. ਸੁਖਵਿੰਦਰ ਕੁਮਾਰ ਸੁੱਖੀ ਹਲਕਾ ਵਿਧਾਇਕ ਬੰਗਾ, ਕੁਲਜੀਤ ਸਿੰਘ ਸਰਹਾਲ ਵਾਇਸ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ, ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਇਸ ਵਿਕਾਸ ਕਾਰਜ ਲਈ ਸਾਂਝੇ ਰੂਪ ਵਿੱਚ ਧੰਨਵਾਦ ਕੀਤਾ।
ਇਸ ਮੌਕੇ ਬਲਬੀਰ ਕਰਨਾਣਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਬੀਬੀ ਹਰਜੋਤ ਕੌਰ ਲੋਹਟੀਆ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਗੁਰਦੀਪ ਸਿੰਘ ਢਾਹਾਂ ਸਾਬਕਾ ਸਰਪੰਚ, ਸਤਨਾਮ ਸਿੰਘ ਸਾਹਨੀ ਹਾਜ਼ਰ ਸਨ ।