ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀ ਹੈ ਕੇਂਦਰ ਸਰਕਾਰ: ਸੰਜੈ ਸਿੰਘ

10:11 AM Jul 14, 2024 IST
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸੰਜੈ ਸਿੰਘ। -ਫੋਟੋ: ਦਿਓਲ

ਪੱਤਰ ਪ੍ਰੇਰਕ/ਪੀਟੀਆਈ
ਨਵੀਂ ਦਿੱਲੀ, 13 ਜੁਲਾਈ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਤੇ ਉਸ ਦੀ ਕੇਂਦਰ ਸਕਰਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਰਜੀਵਾਲ ਦੀ ਜ਼ਿੰਦਗੀ ਨਾਲ ਖੇਡ ਰਹੀ ਹੈ ਜਿਨ੍ਹਾਂ ਦਾ ਵਜ਼ਨ ਜੇਲ੍ਹ ’ਚ ਰਹਿਣ ਦੌਰਾਨ 8.5 ਕਿਲੋ ਘਟ ਗਿਆ ਹੈ ਅਤੇ ਬਲੱਡ ਸ਼ੂਗਰ ਦਾ ਪੱਧਰ ਪੰਜ ਵਾਰ 50 ਮਿਲੀਗ੍ਰਾਮ/ਡੀਐੱਲ ਤੋਂ ਹੇਠਾਂ ਜਾ ਚੁੱਕਾ ਹੈ।
ਸੰਜੈ ਸਿੰਘ ਨੇ ਪੱਤਰਕਾਰ ਸੰਮੇਲਨ ’ਚ ਕਿਹਾ, ‘ਉਨ੍ਹਾਂ ਦੀ ਸਿਹਤ ਦੀ ਸਥਿਤੀ ਅਜਿਹੀ ਹੈ ਕਿ ਜੇਕਰ ਉਨ੍ਹਾਂ ਨੂੰ ਜਲਦੀ ਜੇਲ੍ਹ ਤੋਂ ਬਾਹਰ ਨਾ ਲਿਆਂਦਾ ਗਿਆ ਤੇ ਇਲਾਜ ਨਾ ਕੀਤਾ ਗਿਆ ਤਾਂ ਉਨ੍ਹਾਂ ਨਾਲ ਕੋਈ ਵੀ ਗੰਭੀਰ ਘਟਨਾ ਵਾਪਰ ਸਕਦੀ ਹੈ।’ ਉਨ੍ਹਾਂ ਕਿਹਾ ਕਿ ਜਦੋਂ 21 ਮਾਰਚ ਨੂੰ ਈਡੀ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਤਾਂ ਉਨ੍ਹਾਂ ਦਾ ਵਜ਼ਨ 70 ਕਿਲੋ ਸੀ ਜੋ ਘੱਟ ਕੇ 61.5 ਕਿਲੋ ਰਹਿ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦਾ ਵਜ਼ਨ ਲਗਾਤਾਰ ਘਟਣ ਦਾ ਕਰਨ ਪਤਾ ਨਹੀਂ ਹੈ ਕਿਉਂਕਿ ਕੋਈ ਜਾਂਚ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਵਜ਼ਨ ਘਟਣਾ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੈ। ਉਨ੍ਹਾਂ ਕਿਹਾ, ‘ਕੇਜਰੀਵਾਲ ਦਾ ਪਰਿਵਾਰ, ‘ਆਪ’ ਅਤੇ ਉਨ੍ਹਾਂ ਦੇ ਸ਼ੁਭ-ਚਿੰਤਕ ਜੇਲ੍ਹ ’ਚ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਫਿਕਰਮੰਦ ਹਨ।’
ਉਨ੍ਹਾਂ ਦੋਸ਼ ਲਾਇਆ, ‘ਭਾਜਪਾ ਤੇ ਕੇਂਦਰ ਦੀ ਉਸ ਦੀ ਸਰਕਾਰ ਦਾ ਮਕਸਦ ਉਨ੍ਹਾਂ ਨੂੰ ਜੇਲ੍ਹ ’ਚ ਰੱਖਣਾ ਤੇ ਉਨ੍ਹਾਂ ਦੀ ਜ਼ਿੰਦਗੀ ਨਾਲ ਖੇਡਣਾ ਹੈ। ਉਹ ਸਾਜ਼ਿਸ਼ ਰਚ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਕੁਝ ਗੰਭੀਰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ।’

Advertisement

Advertisement