ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਸਰਕਾਰ ਮਨਮੋਹਨ ਸਿੰਘ ਦੀ ਢੁੱਕਵੀਂ ਯਾਦਗਾਰ ਬਣਾਏ: ਧਾਮੀ

07:00 AM Dec 29, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਢੁੱਕਵੀਂ ਯਾਦਗਾਰ ਬਣਾਉਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਡਾ. ਮਨਮੋਹਨ ਸਿੰਘ ਨਮਿਤ ਸ਼ੋਗ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਇਸ ਨਾਲ ਸਬੰਧਤ ਅਦਾਰੇ ਇਕ ਦਿਨ ਲਈ ਬੰਦ ਰੱਖੇ ਗਏ।

Advertisement

ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ।

ਸਭਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰ ਕੇ ਅਰਦਾਸ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਡਾ. ਮਨਮੋਹਨ ਸਿੰਘ ਦੀਆਂ ਦੇਸ਼ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਆਮ ਪਰਿਵਾਰ ਵਿੱਚੋਂ ਉਠ ਕੇ ਆਪਣੀ ਮਿਹਨਤ ਨਾਲ ਉੱਚ ਸਥਾਨ ਪ੍ਰਾਪਤ ਕੀਤਾ। ਉਹ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਬਣੇ, ਜਿਸ ਨਾਲ ਪੰਜਾਬੀਆਂ ਅਤੇ ਖਾਸ ਕਰ ਸਿੱਖ ਦਸਤਾਰ ਦੀ ਪਛਾਣ ਨੂੰ ਪੂਰੀ ਦੁਨੀਆਂ ਵਿੱਚ ਉੱਭਰੀ। ਸਿੱਖ ਕੌਮ ਨੂੰ ਡਾ. ਮਨਮੋਹਨ ਸਿੰਘ ’ਤੇ ਮਾਣ ਹੈ ਅਤੇ ਉਨ੍ਹਾਂ ਦੇ ਸਤਿਕਾਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਅਦਾਰਿਆਂ ’ਚ ਇਕ ਦਿਨ ਦੀ ਛੁੱਟੀ ਕੀਤੀ ਗਈ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਉਨ੍ਹਾਂ ਦੇ ਪਰਿਵਾਰ ਦੀ ਮੰਗ ਅਨੁਸਾਰ ਢੁੱਕਵੀਂ ਯਾਦਗਾਰ ਬਣਾਉਣ ਦੀ ਅਪੀਲ ਕੀਤੀ ਹੈ।

Advertisement
Advertisement