For the best experience, open
https://m.punjabitribuneonline.com
on your mobile browser.
Advertisement

ਕੇਂਦਰ ਸਰਕਾਰਾਂ ਧਾਰਮਿਕ ਘੱਟ ਗਿਣਤੀਆਂ ਨਾਲ ਕਰਦੀਆਂ ਨੇ ਧੱਕਾ: ਝੂੰਦਾਂ

06:54 AM Apr 23, 2024 IST
ਕੇਂਦਰ ਸਰਕਾਰਾਂ ਧਾਰਮਿਕ ਘੱਟ ਗਿਣਤੀਆਂ ਨਾਲ ਕਰਦੀਆਂ ਨੇ ਧੱਕਾ  ਝੂੰਦਾਂ
ਯੂਥ ਅਕਾਲੀ ਦਲ ਦੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਇਕਬਾਲ ਸਿੰਘ ਝੂੰਦਾਂ।
Advertisement

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 22 ਅਪਰੈਲ
ਸਮੇਂ ਸਮੇਂ ਦੀਆਂ ਕੇਂਦਰ ਸਰਕਾਰਾਂ ਹਮੇਸ਼ਾਂ ਹੀ ਦੇਸ਼ ਅੰਦਰ ਵਸਦੀਆਂ ਧਾਰਮਿਕ ਘੱਟ ਗਿਣਤੀਆਂ ਨਾਲ ਧੱਕਾ ਤੇ ਬੇਇਨਸਾਫ਼ੀ ਕਰਦੀਆਂ ਆਈਆਂ ਹਨ। ਇਹੀ ਕਾਰਨ ਹੈ ਕਿ ਦੇਸ਼ ਦੇ ਘੱਟ ਗਿਣਤੀ ਭਾਈਚਾਰੇ ਅੰਦਰ ਬੇਗਾਨਗੀ ਅਹਿਸਾਸ ਪੈਦਾ ਰਿਹਾ ਹੈ। ਦੇਸ਼ ਅੰਦਰ ਕਿਸੇ ਨਾਲ ਵੀ ਕਿਸੇ ਵੀ ਆਧਾਰ ’ਤੇ ਵਿਤਕਰਾ ਤੇ ਬੇਇਨਸਾਫ਼ੀ ਨਹੀਂ ਹੋਣੀ ਚਾਹੀਦੀ। ਇਹ ਗੱਲ ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਲੰਘੀ ਸ਼ਾਮ ਸਥਾਨਕ ਦਿੱਲੀ ਦਰਵਾਜ਼ੇ ਅੰਦਰ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਦੀ ਅਗਵਾਈ ਹੇਠ ਹੋਏ ਯੂਥ ਅਕਾਲੀ ਦਲ ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਦੇ ਹਨ ਤਾਂ ਅਕਾਲੀ ਦਲ ਸੰਸਦ ’ਚ ਮਾਲੇਰਕੋਟਲਾ ਸ਼ਹਿਰ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗਾ ਕਿਉਂਕਿ ਮਾਲੇਰਕੋਟਲਾ ਦੀ ਧਰਤੀ ਸੰਸਾਰ ਦੀ ਇੱਕੋ-ਇਕ ਅਜਿਹੀ ਧਰਤੀ ਹੈ, ਜਿਸ ਨੇ ਆਪਸੀ ਭਾਈਚਾਰੇ ਦੀ ਸਾਂਝ ਦੀ ਅਹਿਮੀਅਤ ਪੂਰੀ ਦੁਨੀਆ ਨੂੰ ਸਮਝਾਈ ਹੈ। ਸ੍ਰੀ ਝੂੰਦਾਂ ਨੇ ਕਿਹਾ ਕਿ ਅਕਾਲੀ ਦਲ ਸਿਰਫ਼ ਸੱਤਾ ਦਾ ਆਨੰਦ ਮਾਣਨ ਲਈ ਨਹੀਂ ਸਗੋਂ ਪੰਜਾਬ ਅਤੇ ਪੰਥ ਦੇ ਹਿਤਾਂ ਦੀ ਪਹਿਰੇਦਾਰੀ ਕਰਨ ਲਈ ਚੋਣਾਂ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੋਟਾਂ ਦਾ ਧਰੁਵੀਕਰਨ ਕਰਕੇ ਸੱਤਾ ’ਤੇ ਮੁੜ ਕਾਬਜ਼ ਹੋਣਾ ਚਾਹੁੰਦ‌ੀ ਹੈ। ਕਾਂਗਰਸ ਨੇ ਜਿਹੜਾ ਉਮੀਦਵਾਰ ਸੰਗਰੂਰ ਹਲਕੇ ਵਿੱਚ ਭੇਜਿਆ ਹੈ, ਉਸ ਦੀ 6 ਸਾਲਾਂ ਵਿੱਚ ਇਹ 5ਵੀਂ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਇੱਕੋ ਥੈਲੀ ਦੇ ਚੱਟੇ-ਵੱਟੇ ਹਨ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਸਰਬੱਤ ਦਾ ਭਲਾ ਚਾਹੁਣ ਵਾਲਾ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ। ਆਮ ਆਦਮੀ ਪਾਰਟੀ ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਬਜਾਏ ਗੁਆਂਢੀ ਰਾਜਾਂ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀਆਂ ਦੇ ਰਹੀ ਹੈ। ਲੋਕ ਹੁਣ ਇਸ ਪਾਰਟੀ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਾਉਣਗੇ। ਇਸ ਮੌਕੇ ਜ਼ਿਲ੍ਹਾ ਜਥੇਦਾਰ ਤਰਲੋਚਨ ਸਿੰਘ ਧਲੇਰ, ਚੌਧਰੀ ਮੁਹੰਮਦ ਸੁਲੇਮਾਨ ਨੋਨਾ, ਚੌਧਰੀ ਮੁਹੰਮਦ ਸ਼ਮਸ਼ਾਦ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਿਜ਼ਰ ਅਲੀ ਖ਼ਾਨ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਇਰਫ਼ਾਨ ਖ਼ਾਨ ਰੋਹੀੜਾ, ਮੁਹੰਮਦ ਜਮੀਲ ਕਾਨੂੰਗੋ, ਸ਼ਹਿਰੀ ਸਰਕਲ ਪ੍ਰਧਾਨ ਮੁਹੰਮਦ ਇਕਬਾਲ ਬਾਲਾ, ਦਿਹਾਤੀ ਸਰਕਲ ਪ੍ਰਧਾਨ ਜਥੇਦਾਰ ਰਾਜਪਾਲ ਸਿੰਘ ਰਾਜੂ, ਡਾ. ਸਿਰਾਜ ਚੱਕ, ਯੂਥ ਆਗੂ ਅਬਦੁਲ ਰਹਿਮਾਨ, ਹਾਜੀ ਸ਼ੌਕਤ ਅਲੀ, ਮੁਹੰਮਦ ਸ਼ਮਸ਼ਾਦ ਬਾਬਾ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×